ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਬੈਡ ਟੱਚ ਬਾਰੇ ਕੀਤਾ ਜਾਗਰੂਕ: ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 08 ਅਗਸਤ
ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਮਨੁਆਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਕੁਇਟ ਇੰਡੀਆ ਦਿਵਸ ਸਬੰਧੀ ਬੱਚਿਆ ਵੱਲੋਂ ਭਾਰਤ ਛੱਡੋ ਅੰਦੋਲਨ ਬਾਰੇ ਪੋਸਟਰ ਮੈਕਿੰਗ ਪ੍ਰੋਗਰਾਮ ਕੀਤੇ ਗਏ, ਉਸੇ ਤਹਿਤ ਸੱਕਤਰ ਸਾਹਿਬ ਵਲੋਂ ਹਾਈ ਸਕੂਲ ਰੂਹੜਿਆਂ ਵਾਲੀ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਸਮਾਟ ਸਕੂਲ ਭਾਗਸਰ ਵਿਖੇ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਹਾਜ਼ਰ ਬੱਚਿਆਂ ਨੂੰ ਕੁਇਟ ਇੰਡੀਆ ਦਿਵਸ,ਪਾਕਸੋ ਐਕਟ, ਨਸ਼ਿਆ ਦੇ ਬੁਰੇ ਪ੍ਰਭਾਵਾਂ ਬਾਰੇ ਅਤੇ ਗੁੱਡ ਟਚ ਬੈਡ ਟੱਚ ਬਾਰੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਨਾਲਸਾ ਸਕੀਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿਚ ਬੱਚਿਆਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ।
ਇਸ ਮੌਕੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋ ਸਕੂਲਾਂ ਵਿੱਚ ਬੂਟੇ ਲਗਾਏ ਗਏ ਤੇ ਉਹਨਾਂ ਵਲੋਂ ਦਸਿਆ ਗਿਆ ਕਿ ਦਰਖਤਾਂ ਦੀ ਕਟਾਈ ਕਾਰਨ ਬਾਰਿਸ਼ ਨਹੀਂ ਹੋ ਰਹੀ ਅਤੇ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਬਿਮਾਰੀਆਂ ਤੋਂ ਬਚਾਅ ਲਈ ਵਾਤਾਵਰਣ ਦੀ ਸੰਭਾਲ ਅਤਿ ਜਰੂਰੀ ਹੈ।
ਇਸ ਤੋਂ ਇਲਾਵਾ ਜਿਲ੍ਹਾਂ ਪ੍ਰਸ਼ਾਸ਼ਨ ਵੱਲੋਂ ਨਸ਼ਿਆ ਦੇ ਖਿਲਾਫ ਰੈਡ ਕਰਾਸ ਵਿਖ ਇਕ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਸ੍ਰੀ ਗੁਰਪ੍ਰੀਤ ਸਿੰਘ ਚੌਹਾਨ, ਚੀਫ ਡਿਫੈਂਸ ਕਾਉਂਸਲ ਵੱਲੋ ਭਾਗ ਲਿਆ ਗਿਆ। ਉਹਨਾਂ ਵੱਲੋਂ ਨਸ਼ਿਆਂ ਦੇ ਬਰਖਿਲਾਫ਼ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਬੱਚਿਆ ਵੱਲੋਂ ਨਸ਼ਿਆਂ ਸਬੰਧੀ ਸਕਿੱਟ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਮੌਕੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 15100 ਤੇ ਕਾਲ ਕਰ ਸਕਦੇ ਹਨ।
ਇਸ ਮੌਕੇ ਉਨ੍ਹਾਂ ਵੱਲੋਂ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਅਤੇ ਮਿਤੀ 14 ਸਤੰਬਰ ਨੂੰ ਲੱਗ ਲਈ ਨੈਸ਼ਨਲ ਲੋਕ ਅਦਾਲਤ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ।