Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਨਾ ਲਾਏ ਸੁਚੱਜੇ ਪ੍ਰਬੰਧਨ ਲਈ ਮੀਟਿੰਗ ਕੀਤੀ ਗਈ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਨਾ ਲਾਏ ਸੁਚੱਜੇ ਪ੍ਰਬੰਧਨ ਲਈ ਮੀਟਿੰਗ ਕੀਤੀ ਗਈ
Wednesday, 07 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਨਾ ਲਾਏ ਸੁਚੱਜੇ ਪ੍ਰਬੰਧਨ ਲਈ ਮੀਟਿੰਗ ਕੀਤੀ ਗਈ

ਐਸ.ਏ.ਐਸ.ਨਗਰ, 08 ਅਗਸਤ, 2023:

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਸਾਉਣੀ ਦੀ ਫਸਲ-2024 ਲਈ ਪਰਾਲੀ ਪ੍ਰਬੰਧਨ ਬਾਰੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।  
    ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਮੁੱਖ ਖੇਤੀਬਾੜੀ ਅਫਸਰ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  
ਡਿਪਟੀ ਕਮਿਸ਼ਨਰ ਵੱਲੋਂ  ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਕਿਹਾ ਗਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਆਪਣੀ-ਆਪਣੀ ਤਹਿਸੀਲ ਵਿੱਚੋਂ 15 ਕਿਸਾਨਾਂ ਦੀ ਚੋਣ ਕੀਤੀ ਜਾਵੇ, ਜਿਨ੍ਹਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਬੇਲਰ ਦੇਣ ਦਾ ਪ੍ਰਬੰਧ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ ਜਿਵੇਂ ਕਿ ਫਰਦ, ਟਰੈਕਟਰ ਆਰ.ਸੀ., ਬੈਂਕ ਅਕਊਂਟ, ਫਾਰਮ ਆਦਿ ਲੈ ਲਏ ਜਾਣ ਤਾਂ ਜੋ ਪੋਰਟਲ ਖੁੱਲਣ ਤੇ ਤੁਰੰਤ ਅਪਲਾਈ ਕੀਤਾ ਜਾ ਸਕੇ।
     ਡਿਪਟੀ ਕਮਿਸ਼ਨਰ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਸ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਲਗਾਏ ਗਏ ਵੱਖ-ਵੱਖ ਵਿਭਾਗਾਂ ਦੇ ਨੋਡਲ ਅਤੇ ਕਲੱਸਟਰ ਅਫਸਰਾਂ ਨੂੰ ਉਨ੍ਹਾਂ ਵੱਲੋਂ ਦਿੱਤੇ ਗਏ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਤਾਲਮੇਲ ਕਰਨ  ਲਈ ਕਿਹਾ ਗਿਆ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਪੀ.ਪੀ.ਸੀ.ਬੀ ਨੂੰ ਆਈ ਖੇਤ ਐਪ ਨੂੰ ਸਫਲਤਾ ਪੂਰਵਕ ਚਲਾਉਣ ਅਤੇ ਨੋਡਲ ਅਤੇ ਕਲੱਸਟਰ ਅਫਸਰਾਂ ਦੀ ਐਪ ਦੀ ਵਰਕਿੰਗ ਯਕੀਨੀ ਬਣਾਉਣ ਲਈ ਹੁਕਮ ਕੀਤੇ।  
     ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਹਿਯੋਗੀ ਵਿਭਾਗਾਂ ਦੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲਗਾਏ ਜਾ ਪਿੰਡ ਪੱਧਰੀ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਵਿੱਚ ਭਾਗ ਲੈ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੰਚਾਇਤ ਗਰੁੱਪਾਂ ਅਤੇ ਵਿਅਕਤੀਗਤ ਕਿਸਾਨਾਂ ਪਾਸ ਉਪਲੱਬਧ ਮਸ਼ੀਨਰੀ ਸਬੰਧੀ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਵੱਲੋਂ ਇਹ ਵੀ ਆਦੇਸ਼ ਦਿੱਤੇ ਗਏ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਇਨ੍ਹਾਂ ਕੈਂਪਾਂ ਵਿੱਚ ਏਰੀਏ ਦੇ ਡੀ.ਐਸ.ਪੀ. ਅਤੇ ਥਾਣਾ ਮੁੱਖੀ ਵੱਲੋਂ ਵੀ ਕਿਸਾਨਾਂ ਨੂੰ ਪਰਾਲੀ ਅੱਗ ਨਾ ਲਗਾਉਣ ਬਾਰੇ ਦੱਸਿਆ ਜਾਵੇ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ।
     ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫਸਰ ਬਨੂੰੜ, ਡੇਰਾਬਸੀ, ਲਾਲੜੂ ਅਤੇ ਮਾਜਰੀ ਨੂੰ ਕਿਹਾ ਕਿ ਆਪਣੇ ਆਪਣੇ ਨਗਰ ਕੌਂਸਲ ਵਿੱਚ ਆਉਂਦੇ ਪਿੰਡਾਂ ਦੇ ਕਿਸਾਨਾਂ ਨੂੰ ਆਪਣੇ ਪੱਧਰ ਤੇ  ਵੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਮੋਹਾਲੀ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਕਿਸਾਨਾਂ ਦੇ ਮੋਬਾਇਲ ਫੋਨ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਮੈਸੇਜ ਭੇਜੇ ਜਾਣ।  
 ਇਸ ਤੋਂ ਇਲਾਵਾ ਡਾ. ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫਸਰ ਵੱਲੋਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਅਤੇ ਸਹਿਕਾਰਕਤਾ ਵਿਭਾਗ, ਪੰਚਾਇਤਾਂ, ਗਰੁੱਪਾਂ ਅਤੇ ਵਿਅਕਤੀਗਤੀ ਕਿਸਾਨਾਂ ਨੂੰ ਦਿੱਤੀ ਗਈ ਮਸ਼ੀਨਰੀ ਦੀ ਮੈਪਿੰਗ/ ਪਿੰਡ ਪੱਧਰ ‘ਤੇ  ਕੰਮ ਮੁਕੰਮਲ ਕਰ ਲਿਆ ਗਿਆ ਹੈ।   ਉਨ੍ਹਾਂ ਨੇ ਇਹ ਦੱਸਿਆ ਕਿ ਵਿਭਾਗ ਵੱਲੋਂ ਲਗਾਏ ਜਾਏ ਪਿੰਡ ਪੱਧਰੀ ਕੈਂਪਾਂ ਵਿੱਚ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
    ਇਸ ਮੌਕੇ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ  ਤਿੜਕੇ,  ਵਧੀਕ ਡਿਪਟੀ ਕਮਿਸਨਰ (ਪੇਂਡੂ ਵਿਕਾਸ) ਸੋਨਮ ਚੋਧਰੀ,ਐੱਸ.ਡੀ.ਐੱਮ, ਮੋਹਾਲੀ ਦੀਪਾਂਕਰ ਗਰਗ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਗੁਰਮੰਦਰ ਸਿੰਘ ਸਮੇਤ ਜ਼ਿਲ੍ਹੇ ਵਿਚਲੇ ਸਾਰੇ ਕਾਰਜਸਾਧਕ ਅਫ਼ਸਰ ਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।