Arth Parkash : Latest Hindi News, News in Hindi
ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ
Thursday, 08 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਫ਼ਰੀਦਕੋਟ

 

-ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ

 

- ਏ.ਡੀ.ਸੀ ਵਿਕਾਸ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

 

ਫਰੀਦਕੋਟ 9 ਅਗਸਤ,2024 

ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬਾਹਰਲਾ ਗੁਰਦੁਆਰਾ ਸਾਹਿਬ  ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਲੋਕਾਂ ਦਾਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਨਿਰਦੇਸ਼ ਜਾਰੀ ਕੀਤੇ।

 

ਇਸ ਮੌਕੇ ਪਿੰਡ ਸਾਧਾਂਵਾਲਾਚੁੱਘੇਵਾਲਾਝਾੜੀਵਾਲਾਘੋਨੀਵਾਲਾਨੱਥਲਵਾਲਾ ਅਤੇ ਪੱਖੀ ਖੁਰਦ ਦੇ ਲੋਕਾਂ ਨੇ ਸੁਵਿਧਾ ਕੈਂਪ ਵਿੱਚ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। 

 

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕਾਊਂਟਰ ਲਗਾਏ ਗਏ ਸਨਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ। ਇਸ ਤੋਂ ਇਲਾਵਾ ਬਾਰਿਸ਼ਾਂ ਦੇ ਮੌਸਮ ਦੌਰਾਨ ਪਾਣੀ ਨੂੰ ਸਟੋਰ ਕਰਨ ਸਬੰਧੀ ਜਾਗਰੂਕ ਕਰਨ ਪੋਸਟਰ ਵੀ ਜਾਰੀ ਕੀਤਾ ਗਿਆ ।

 

ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ ਪੈਨਸ਼ਨਰਾਸ਼ਨ ਕਾਰਡ,  ਸਿਹਤ ਵਿਭਾਗਬਿਜਲੀ ਵਿਭਾਗਕਿਰਤ ਵਿਭਾਗਖੇਤੀਬਾੜੀ ਵਿਭਾਗਮਗਨਰੇਗਾਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਅਰਜੀਆਂ ਨੂੰ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਕੇ ਸਮਾਂ ਬੱਧ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਡੀ.ਐਸ.ਐਸ.ਓ ਨਵੀਨ ਗੜਵਾਲ, ਐਸ.ਡੀ.ਓ. ਸੰਦੀਪ ਸਿੰਘ, ਜੇ.ਈ. ਰਾਜਨ ਗੋਇਲ ਅਤੇ ਵੱਖ ਵੱਖ ਦਫ਼ਤਰਾਂ ਦੇ ਨੁਮਾਇੰਦੇ ਹਾਜ਼ਰ ਸਨ।