Arth Parkash : Latest Hindi News, News in Hindi
ਆਪ ਦੀ ਸਰਕਾਰ ਆਪ ਦੇ ਦੁਆਰ’ - ਪਿੰਡ ਸਿੰਘਾਂਵਾਲਾ ਵਿੱਚ ਵਿਸ਼ੇਸ਼ ਕੈਂਪ ਜ਼ਰੀਏ ਦਿੱਤੀਆਂ ਸਰਕਾਰੀ ਸੇਵਾਵਾ ਆਪ ਦੀ ਸਰਕਾਰ ਆਪ ਦੇ ਦੁਆਰ’ - ਪਿੰਡ ਸਿੰਘਾਂਵਾਲਾ ਵਿੱਚ ਵਿਸ਼ੇਸ਼ ਕੈਂਪ ਜ਼ਰੀਏ ਦਿੱਤੀਆਂ ਸਰਕਾਰੀ ਸੇਵਾਵਾਂ
Thursday, 08 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ
-‘ ਆਪ ਦੀ ਸਰਕਾਰ ਆਪ ਦੇ ਦੁਆਰ’ -
ਪਿੰਡ ਸਿੰਘਾਂਵਾਲਾ ਵਿੱਚ ਵਿਸ਼ੇਸ਼ ਕੈਂਪ ਜ਼ਰੀਏ ਦਿੱਤੀਆਂ ਸਰਕਾਰੀ ਸੇਵਾਵਾਂ
 -  ਲੋਕਾਂ ਨੂੰ ਸੌਖਾਲੇ ਤਰੀਕੇ ਨਾਲ ਸੇਵਾਵਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ- ਐਸ ਡੀ ਐਮ ਸਾਰੰਗਪ੍ਰੀਤ

 ਮੋਗਾ 9 ਅਗਸਤ:
‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਸਿੰਘਾਂ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਬੁੱਕਣਵਾਲਾ, ਸਿੰਘਾਂ ਵਾਲਾ, ਕਪੂਰੇ, ਮਹਿਰੋਂ, ਝੰਡੇਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
  ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਲੋਕਾਂ  ਦੀਆਂ ਸਮੱਸਿਆਂਵਾਂ ਨੂੰ ਨੇੜੇ ਤੋਂ ਸੁਣ ਕੇ ਸਰਕਾਰੀ ਸੇਵਾਵਾਂ ਦੇ ਰਹੇ ਹਨ।  ਪਿੰਡਾਂ ਦੇ ਲੋਕਾਂ ਨੂੰ ਕੈਂਪਾਂ ਰਾਹੀਂ ਉਹਨਾਂ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ ਜਿਸ ਤੋਂ ਆਮ ਲੋਕ ਬਹੁਤ ਖੁਸ਼ ਹਨ। ਹਰ ਹਫਤੇ ਦੇ ਦੋ ਦਿਨ ਇਹਨਾਂ ਕੈਂਪਾਂ ਦਾ ਆਯੋਜਨ ਮੋਗਾ ਦੇ ਵੱਖ ਵੱਖ ਪਿੰਡਾਂ ਵਿੱਚ ਕਰਵਾਇਆ ਜਾ ਰਿਹਾ ਹੈ।   ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਇਹ ਪੁਰਜ਼ੋਰ ਕੋਸ਼ਿਸ਼ ਰਹਿ ਰਹੀ ਹੈ ਕਿ ਇਹਨਾਂ ਕੈਂਪਾਂ ਜ਼ਰੀਏ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਹੋ ਸਕੇ। ਉਹਨਾਂ ਅੱਜ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਨਾਲ ਗੱਲਬਾਤ ਵੀ ਕੀਤੀ।
ਉਹਨਾਂ ਅੱਗੇ ਦੱਸਿਆ ਕਿ ਮਿਤੀ 14 ਅਗਸਤ ਦਿਨ ਬੁੱਧਵਾਰ ਨੂੰ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਂਕੇ ਕਲਾਂ, ਬੀਰ ਰਾਉਂਕੇ, ਬੋਡੇ, ਬੀਰ ਬੱਧਨੀ, ਬੁਰਜ ਦੁੱਨਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਰਾਉਂਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਜਲਾਲਾਬਾਦ ਪੂਰਬੀ ਵਿਖੇ ਸੁਣੀਆਂ ਜਾਣਗੀਆਂ। ਮਿਤੀ 16 ਅਗਸਤ ਦਿਨ ਸ਼ੁੱਕਰਵਾਰ ਨੂੰ ਜਲਾਲਾਬਾਦ ਪੂਰਬੀ, ਫਤਿਹਗੜ੍ਹ ਕੋਰੋਟਾਣਾ, ਪੱਤੀ ਰਾਜਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਜਲਾਲਾਬਾਦ ਪੂਰਬੀ ਪੰਚਾਇਤ ਘਰ ਵਿਖੇ ਸੁਣੀਆਂ ਜਾਣਗੀਆਂ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 21 ਅਗਸਤ  ਦਿਨ ਬੁੱਧਵਾਰ ਨੂੰ ਰਾਜਿਆਣਾ ਪਦਾਰਥ ਪੱਤੀ ਧਰਮਸ਼ਾਲਾ ਵਿਖੇ ਵੈਰੋਕੇ, ਰਾਜਿਆਣਾ, ਉੱਗੋ ਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 23 ਅਗਸਤ ਦਿਨ ਸ਼ੁੱਕਰਵਾਰ ਨੂੰ ਢੁੱਡੀਕੇ ਕਮਿਉਨਿਟੀ ਹਾਲ ਵਿਖੇ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ, ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 28 ਅਗਸਤ ਦਿਨ ਬੁੱਧਵਾਰ ਨੂੰ ਭਿੰਡਰ ਖੁਰਦ ਦੇ ਕੋਆਪਰੇਟਿਵ ਸੁਸਾਇਟੀ ਵਿਖੇ ਭਿੰਡਰ ਕਲਾਂ, ਭਿੰਡਰ ਖੁਰਦ, ਦਾਤਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 30 ਅਗਸਤ ਦਿਨ ਸ਼ੁੱਕਰਵਾਰ ਨੂੰ ਰੌਂਤਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜੀਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।