Arth Parkash : Latest Hindi News, News in Hindi
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਸਪੈਸ਼ਲ ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਸਪੈਸ਼ਲ ਇਲਾਜ: ਡਾ ਚੰਦਰ ਸ਼ੇਖਰ
Thursday, 08 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਸਪੈਸ਼ਲ ਇਲਾਜ: ਡਾ ਚੰਦਰ ਸ਼ੇਖਰ

ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਗਰਭਵਤੀਆਂ ਦਾ ਜਣੇਪਾ ਸਿਹਤ ਸੰਸਥਾਵਾਂ ਵਿੱਚ ਕਰਾਉਣਾ ਜਰੂਰੀ: ਡਾ ਕਵਿਤਾ ਸਿੰਘ

ਫਾਜਿਲਕਾ 9 ਅਗਸਤ

                        ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਤੇ ਡਾ ਕਵਿਤਾ ਸਿੰਘ ਦੀ ਦੇਖਰੇਖ ਵਿੱਚ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ। ਡਾ ਕਵਿਤਾ ਸਿੰਘ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ,  ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ।      

            ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਔਰਤਾਂ ਨੂੰ ਇੰਨ੍ਹਾਂ ਕੈਂਪਾਂ ਵਿੱਚ ਲੈ ਕੇ ਆਇਆ ਜਾਂਦਾ ਹੈ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ ਅਤੇ ਮੌਤ ਦਰ ਤੇ ਕਾਬੂ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਸਮੇਂ ਸਿਰ ਰਜਿਸਟ੍ਰੇਸ਼ਨਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।

            ਉਹਨਾਂ ਕਿਹਾ ਕਿ ਆਪਣੀ ਅਤੇ ਬੱਚੇ ਦੀ ਤੰਦਰੁਸਤੀ ਲਈ ਦੁੱਧ ਪਿਲਾੳਂਦੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ ਖਾਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਟੀਕਾਕਰਣ ਕਰਵਾਉਣਾ ਚਾਹੀਦਾ ਹੈ।