Arth Parkash : Latest Hindi News, News in Hindi
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
Thursday, 08 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
ਮਾਨਸਾ, 09 ਅਗਸਤ :
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।
          ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ।
ਉਨ੍ਹਾਂ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਲਾਗੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ।
          ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।