ਅੰਤਰਰਾਸ਼ਟਰੀ ਯੁਵਕ ਦਿਵਸ ਤੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ
ਨਸ਼ਿਆਂ ਦੀ ਰੋਕਥਾਮ ਅਤੇ ਏਡਜ਼ ਬਾਰੇ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ
ਫਿਰੋਜ਼ਪੁਰ, 12 ਅਗਸਤ 2024.
ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੁਵਕ ਦਿਵਸ ਤੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ।ਇਹ ਜਾਣਕਾਰੀ ਸ. ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਵੱਖ—ਵੱਖ ਕਾਲਜ/ਸੰਸਥਾਵਾਂ ਵਿੱਚ ਚੱਲ ਰਹੇ ਰੈੱਡ ਰੀਬਨ ਕਲੱਬਾਂ ਦੇ ਲੜਕੇ ਅਤੇ ਲੜਕੀਆਂ ਦੀ ਵੱਖ—ਵੱਖ ਮੈਰਾਥਨ ਕਰਾਈ ਗਈ ਜਿਸ ਨੂੰ ਸਹਾਇਕ ਰਜਿਸਟਰਾਰ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਡਾ. ਰਜਨੀ ਮੈਡਮ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਦਿੱਤਾ ਗਿਆ ਜਿਸ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਲੜਕੇ ਅਤੇ ਲੜਕੀਆਂ ਨੂੰ ਦੋ ਦੋ ਹਜ਼ਾਰ, ਦੂਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ 1500—1500 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲਿਆਂ ਨੂੰ 1000—1000 ਰੁਪਏ ਦਿੱਤੇ ਗਏ। ਇਸ ਮੈਰਾਥਨ ਵਿੱਚ ਲੜਕੀਆਂ ਵਿੱਚੋਂ ਮੁਸਕਾਨ, ਗੁਰੂ ਨਾਨਕ ਕਾਲਜ ਫਿਰੋਜ਼ਪੁਰ ਨੇ ਪਹਿਲਾ, ਖੁਸ਼ਪ੍ਰੀਤ ਕੌਰ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਨੇ ਦੂਜਾ ਅਤੇ ਪ੍ਰਿੰਅਕਾ ਐਸ.ਬੀ.ਐਸ. ਨਰਸਿੰਗ ਕਾਲਜ ਸੋਢੇ ਵਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਲੜਕਿਆਂ ਵਿੱਚ ਸੌਰਵ ਐਸ.ਯੂ.ਐਸ.ਐਸ. ਕਾਲਜ ਗੁਰੂਹਰਸਾਏ ਨੇ ਪਹਿਲਾ ਸਥਾਨ, ਕੁਲਵਿੰਦਰਜੀਤ ਸਿੰਘ ਆਰ.ਐਸ.ਡੀ.ਕਾਲਜ ਫਿਰੋਜ਼ਪੁਰ ਨੇ ਦੂਸਰਾ ਸਥਾਨ ਅਤੇ ਅਨਮੋਲ ਸਿੰਘ ਡਾਇਟ ਫਿਰੋਜ਼ਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾ ਜਸ਼ਨਪ੍ਰੀਤ ਸਿੰਘ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਨੂੰ ਕੰਨਸੋਲੇਸ਼ਨ ਇਨਾਮ ਇੱਕ ਹਜ਼ਾਰ ਰੁਪਏ ਦਿੱਤਾ ਗਿਆ।
ਇਸ ਮੌਕੇ ਇੱਕ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਜਾਣੂ ਕਰਾਇਆ ਅਤੇ ਨਸਿ਼ਆ ਦੇ ਵੱਧ ਰਹੇ ਰੁਝਾਨ ਨੁੂੰ ਠੱਲ ਪਾਉਣ ਲਈ ਪ੍ਰੇਰਿਆ।ਇਸ ਦੇ ਨਾਲ ਹੀ ਨੂੰ ਏਡਜ਼ ਅਵੇਰਨੈਸ ਬਾਰੇ ਜਾਣਕਾਰੀ ਦਿੱਤੀ।
ਇਸ ਸਮੇਂ ਸ੍ਰੀਮਤੀ ਤਰਨਜੀਤ ਕੌਰ ਸਟੈਨੋ, ਸ੍ਰੀ ਬਲਕਾਰ ਸਿੰਘ, ਐਸ. ਬੀ.ਐਸ.ਐਸ. ਯੂਨੀਵਰਸਿਟੀ ਵਿੱਚ ਚੱਲ ਰਹੇ ਰੈੱਡ ਰੀਬਨ ਕਲੱਬਾਂ ਦੇ ਨੋਡਲ ਅਫਸਰ ਸ੍ਰ. ਗੁਰਪ੍ਰੀਤ ਸਿੰਘ, ਸ੍ਰ. ਗੁਰਜੀਵਨ ਸਿੰਘ, ਸ੍ਰੀ ਯਸ਼ਪਾਲ, ਜਗਦੀਪ ਸਿੰਘ ਮਾਂਗਟ ਨੇ ਇਸ ਮੈਰਾਥਨ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।ਇਸ ਮੌਕੇ ਵੱਖ—ਵੱਖ ਕਾਲਜਾਂ ਦੇ ਨੋਡਲ ਅਫ਼ਸਰ ਵੀ ਹਾਜ਼ਰ ਸਨ।