ਪ੍ਰੋਗਰਾਮ ਦਾ ਉਦੇਸ਼ ਪਾਣੀ ਦੀ ਸੰਭਾਲ ਅਤੇ ਜਲ ਸਰੋਤਾਂ ਦਾ ਨਵੀਨੀਕਰਨ ਕਰਨਾ ਹੈ ਪ੍ਰੋਗਰਾਮ ਦਾ ਉਦੇਸ਼ ਪਾਣੀ ਦੀ ਸੰਭਾਲ ਅਤੇ ਜਲ ਸਰੋਤਾਂ ਦਾ ਨਵੀਨੀਕਰਨ ਕਰਨਾ ਹੈ
Sunday, 11 Aug 2024 18:30 pm
Arth Parkash : Latest Hindi News, News in Hindi
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਵਧੀਕ ਡਿਪਟੀਕ ਕਮਿਸ਼ਨਰ ਵੱਲੋਂ 'ਕੈਚ ਦ ਰੇਨ' ਪ੍ਰੋਗਰਾਮ ਅਧੀਨ ਪ੍ਰੋਜੈਕਟਾਂ ਦੀ ਸਮੀਖਿਆ
- ਪ੍ਰੋਗਰਾਮ ਦਾ ਉਦੇਸ਼ ਪਾਣੀ ਦੀ ਸੰਭਾਲ ਅਤੇ ਜਲ ਸਰੋਤਾਂ ਦਾ ਨਵੀਨੀਕਰਨ ਕਰਨਾ ਹੈ
ਲੁਧਿਆਣਾ, 12 ਅਗਸਤ (2024) - ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਜਲ ਸ਼ਕਤੀ ਅਭਿਆਨ: 'ਕੈਚ ਦ ਰੇਨ' ਪ੍ਰੋਗਰਾਮ ਤਹਿਤ ਸ਼ੁਰੂ ਕੀਤੇ ਗਏ ਵੱਖ-ਵੱਖ ਪਾਣੀ ਦੀ ਸੰਭਾਲ ਅਤੇ ਹੋਰ ਸੰਭਾਲ ਦੇ ਉਪਰਾਲਿਆਂ ਦਾ ਜਾਇਜ਼ਾ ਲਿਆ।
ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਾਣੀ ਦੇ ਪੱਧਰ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤਾਂ ਪਾਣੀ ਦੀ ਸੰਭਾਲ ਇੱਕ ਜ਼ਰੂਰੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਰੇਨ ਵਾਟਰ ਹਾਰਵੈਸਟਿੰਗ ਅਤੇ ਜ਼ਮੀਨੀ ਪਾਣੀ ਰੀਚਾਰਜ ਸਿਸਟਮ ਸਥਾਪਤ ਕਰਨ, ਪੌਦੇ ਲਗਾਉਣ, ਚੈਕ ਡੈਮ ਬਣਾਉਣ, ਛੱਪੜਾਂ ਦੀ ਸਫ਼ਾਈ, ਛੱਪੜਾਂ ਨੂੰ ਨਹਿਰਾਂ ਨਾਲ ਜੋੜਨ, ਨਰਸਰੀਆਂ ਦੀ ਸਥਾਪਨਾ ਆਦਿ ਰਾਹੀਂ ਪਾਣੀ ਦੀ ਸੰਭਾਲ ਲਈ ਸਾਰੇ ਭਾਈਵਾਲਾਂ ਨੂੰ ਜਾਗਰੂਕ ਕਰਨ ਲਈ ਹੈ।
ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੂਟੇ ਲਗਾ ਕੇ, ਹਰਿਆਵਲ ਵਧਾਉਣ, ਨਵੇਂ ਮੀਂਹ ਦੇ ਪਾਣੀ ਦੀ ਸੰਭਾਲ ਅਤੇ ਰੀਚਾਰਜ ਸਿਸਟਮ ਸਥਾਪਤ ਕਰਨ ਅਤੇ ਹੋਰ ਉਪਰਾਲਿਆਂ ਰਾਹੀਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਪਾਣੀ ਦੀ ਸੰਭਾਲ ਹਰੇਕ ਵਿਅਕਤੀ ਦੀ ਸਮਾਜਿਕ ਜ਼ਿੰਮੇਵਾਰੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਵਿਭਾਗਾਂ ਨੂੰ ਇਸ ਦਿਸ਼ਾ ਵਿੱਚ ਆਉਣ ਵਾਲੇ ਪ੍ਰੋਜੈਕਟਾਂ ਦੇ ਵੇਰਵੇ ਵੀ ਸੌਂਪਣ ਲਈ ਕਿਹਾ।