ਰੱਖੜੀ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲ੍ਹਣਗੇ : ਡਿਪਟੀ ਕਮਿਸ਼ਨਰ
ਫਾਜ਼ਿਲਕਾ 17 ਅਗਸਤ :
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 19 ਅਗਸਤ 2024 ਰੱਖੜੀ ਵਾਲੇ ਦਿਨ ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਲਈ ਇਸ ਸਮੇਂ ਅੰਦਰ ਜ਼ਿਲ੍ਹਾ ਵਾਸੀ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਵੀ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।