- 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਿਹਾ ਤਜ਼ਰਬੇਕਾਰ ਆਗੂ ਹੀ ਪਾਰਲੀਮੈਂਟ ਵਿੱਚ ਚੁੱਕ ਸਕਦਾ ਹੈ ਇਲਾਕੇ ਦੇ ਮੁੱਦੇ: ਜ਼ਿੰਪਾ
- 'ਆਪ' ਨੇ ਲੋਕਾਂ ਨਾਲ ਕੀਤੇ ਵਾਅਦੇ ਪਹਿਲ ਦੇ ਅਧਾਰ 'ਤੇ ਪੂਰੇ ਕੀਤੇ: ਜ਼ਿੰਪਾ
- ਮੁੱਖ ਮੰਤਰੀ ਮਾਨ ਗਰਾਉਂਡ ਜ਼ੀਰੋ 'ਤੇ ਰਹਿਕੇ ਸੂਬੇ ਲਈ ਦਿਨ ਰਾਤ ਕਰ ਰਹੇ ਹਨ ਕੰਮ: ਜ਼ਿੰਪਾ
26 ਅਪ੍ਰੈਲ, ਜਲੰਧਰ: Jalandhar by-election 2023: ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਹਲਕੇ ਦੇ ਪਿੰਡ ਜੰਨ ਸੰਬਾਦ (ਭੋਡੇ ਸਪਰਾਏ) ਵਿਖੇ ਹੋਈ ਜਨ-ਸਭਾ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਜਿੱਥੇ ਵਿਰੋਧੀਆਂ 'ਤੇ ਸ਼ਬਦੀ ਹਮਲੇ ਕੀਤੇ, ਉੱਥੇ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਵੀ ਲੋਕਾਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਪੱਪੀ ਪਰਾਸ਼ਰ, 'ਆਪ' ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ , ਗੁਰਿੰਦਰ ਸਿੰਘ ਸ਼ੇਰਗਿੱਲ ਸੂਬਾ ਮੀਤ ਪ੍ਰਧਾਨ ਯੂਥ ਵਿੰਗ, ਚੇਅਰਮੈਨ ਮੰਗਲ ਸਿੰਘ, ਹਲਕਾ ਇੰਚਾਰਜ ਸੁਰਿੰਦਰ ਸਿੰਘ ਸੋਢੀ, ਜਗਬੀਰ ਸਿੰਘ ਬਰਾੜ, ਅਮਰੀਕ ਸਿੰਘ ਬੰਗੜ, ਕੁਲਵਿੰਦਰ ਸਿੰਘ ਸਰਪੰਚ, ਸਤਨਾਮ ਸਿੰਘ ਬਲਾਕ ਪ੍ਰਧਾਨ, ਸੁਖਦਰਸ਼ਨ ਕੌਰ ਸੰਧੂ ਅਤੇ ਰਾਜੂ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਉੱਥੇ ਮੌਜੂਦ ਸਨ।
ਇਸ ਮੌਕੇ ਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਲੰਧਰ ਲੋਕ ਸਭਾ ਚੋਣ ਲਈ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਇੱਕ ਤਜ਼ਰਬੇਕਾਰ ਸ਼ਖਸ਼ੀਅਤ ਦੇ ਮਾਲਿਕ ਹਨ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵਿੱਚ ਇੱਕ ਤਜ਼ਰਬੇਕਾਰ ਵਿਅਕਤੀ ਹੀ ਆਪਣੇ ਇਲਾਕੇ ਦੇ ਵਿਕਾਸ ਦੇ ਏਜੰਡੇ ਬਾਰੇ ਬੋਲ ਸਕਦਾ ਹੈ ਅਤੇ ਨੁਮਾਇੰਦਗੀ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਿੰਕੂ ਦੇ ਪਿਤਾ ਕੌਂਸਲਰ ਰਹੇ ਸਨ ਅਤੇ ਰਿੰਕੂ ਵੀ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਰਹੇ ਸਨ ਪਰ ਰਿੰਕੂ 'ਆਪ' ਦੀਆਂ ਨੀਤੀਆਂ ਅਤੇ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ 'ਆਪ' ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਰਿੰਕੂ ਦਾ ਮੰਨਣਾ ਹੈ ਕਿ ਕਾਂਗਰਸ ਪਾਰਟੀ ਨੇ ਜਿੰਨੇ ਕੰਮ 15 ਸਾਲ ਵਿੱਚ ਨਹੀਂ ਕੀਤੇ, ਆਮ ਆਦਮੀ ਪਾਰਟੀ ਨੇ ਉਸਤੋਂ ਜਿਆਦਾ ਕੰਮ ਕੇਵਲ ਇੱਕ ਸਾਲ ਵਿੱਚ ਹੀ ਕਰ ਦਿੱਤੇ ਹਨ।
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਆਪਣੇ ਸੰਬੋਧਨ ਵਿੱਚ ਕਾਂਗਰਸ ਪਾਰਟੀ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਸਿਰਫ ਪਰਿਵਾਰਵਾਦ ਨੂੰ ਹੱਲਾ ਸ਼ੇਰੀ ਦਿੱਤੀ ਹੈ। ਕਾਂਗਰਸ ਨੂੰ ਜਲੰਧਰ ਹਲਕੇ ਵਿੱਚ ਚੋਣ ਲੜਨ ਲਈ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਤੋਂ ਬਾਹਰ ਪਾਰਟੀ ਦਾ ਹੋਰ ਕੋਈ ਆਮ ਆਗੂ ਚੋਣ ਲੜਨ ਨਹੀਂ ਚੁਣਿਆ। ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਆਮ ਲੋਕਾਂ ਵਿਚੋਂ ਹੀ ਆਪਣੇ ਉਮੀਦਵਾਰ ਅੱਗੇ ਲੈ ਕੇ ਅਉਂਦੀ ਹੈ ਅਤੇ ਉਨ੍ਹਾਂ ਨੂੰ ਮੰਤਰੀ ਵੀ ਬਣਾਉਦੀ ਹੈ। ਜ਼ਿੰਪਾ ਨੇ ਆਪਣੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਉਹ ਪਹਿਲੀ ਵਾਰੀ ਹੀ 'ਆਪ' ਤੋਂ ਚੋਣ ਲੜੇ ਅਤੇ 'ਆਪ ਨੇ ਉਨ੍ਹਾਂ ਨੂੰ ਮੰਤਰੀ ਬਣਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਅਸੀਂ ਸਾਰੇ ਰਲ਼ ਕੇ ਸੂਬੇ ਦੀ ਭਲਾਈ ਲਈ ਕੰਮ ਕਰ ਰਹੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਗਰਾਉਂਡ ਜ਼ੀਰੋ ਤੇ ਰਹਿ ਕੇ ਸੂਬੇ ਦੇ ਲੋਕਾਂ ਲਈ ਦਿਨ ਰਾਤ ਕੰਮ ਕਰ ਰਹੇ ਹਨ।
ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ 'ਆਪ' ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਨਵੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ 'ਆਪ' ਦੀ ਸਰਕਾਰ ਬਣਦੇ ਸਾਰ ਸਭ ਤੋਂ ਪਹਿਲਾਂ ਕੱਚੇ ਮੁਲਜ਼ਮਾਂ ਨੂੰ ਪੱਕਾ ਕੀਤਾ ਗਿਆ ਅਤੇ 28000 ਤੋਂ ਵੱਧ ਨੌਜਵਾਨਾਂ ਨੂੰ ਹੁਣ ਤੱਕ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਮਿਆਰੀ ਸਿਖਿਆ 'ਤੇ ਸਿਹਤ ਸੇਵਾਵਾਂ ਆਦਿ ਵੀ ਮੁਹੱਈਆ ਕਰਵਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਹੁਣ ਮੌਕਾ ਮਿਲਿਆ ਹੈ ਕਿ ਉਹ 'ਆਪ' ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਦੇ ਕੰਮਾਂ 'ਤੇ ਆਪਣੀ ਮੁਹਰ ਲਗਾਉਣ ਲਈ ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜੇਤੂ ਬਣਾ ਕੇ ਪਾਰਲੀਮੈਂਟ ਵਿੱਚ ਭੇਜਣ। ਬ੍ਰਹਮ ਸ਼ੰਕਰ ਜ਼ਿੰਪਾ ਨੇ ਆਪਣੇ ਸੰਬੋਧਨ ਦੌਰਾਨ ਇਲਾਕਾ ਨਿਵਾਸੀਆਂ ਨੂੰ 'ਆਪ' ਉਮੀਦਵਾਰ ਰਿੰਕੂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਹਾਜ਼ਿਰ ਪਿੰਡ ਵਾਸੀਆਂ ਨੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਨਾਅਰੇ ਲਗਾਏ ਅਤੇ ਜਲੰਧਰ ਜ਼ਿਮਨੀ ਚੋਣ ਵਿੱਚ ਉਨ੍ਹਾਂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਵਾਅਦਾ ਕੀਤਾ।
ਇਸ ਨੂੰ ਪੜ੍ਹੋ: