Arth Parkash : Latest Hindi News, News in Hindi
ਮਨੁੱਖਤਾ ਦੇ ਨਾਤੇ ਜਖਮੀਆਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਓ- ਡਾ ਚੰਦਰ ਸ਼ੇਖਰ ਮਨੁੱਖਤਾ ਦੇ ਨਾਤੇ ਜਖਮੀਆਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਓ- ਡਾ ਚੰਦਰ ਸ਼ੇਖਰ ਕੱਕੜ
Monday, 19 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

 ਮਨੁੱਖਤਾ ਦੇ ਨਾਤੇ ਜਖਮੀਆਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਓ- ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 20 ਅਗਸਤ

ਪੰਜਾਬ ਸਰਕਾਰ ਨੈ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ  ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਤਾਲਾਂ ਵਿੱਚ ਜਲਦੀਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗਾ।

ਉਹਨਾਂ ਕਿਹਾ ਕਿ ਹਸਪਤਾਲਾਂ ਅਤੇ ਪੁਲਿਸ ਦੀ ਪੁੱਛ ਗਿੱਛ ਤੋਂ ਬਚਣ ਲਈ ਲੋਕ ਜਖਮੀ ਵਿਅਕਤੀਆਂ ਨੂੰ ਲੈ ਕੇ ਜਾਣ ਵਿੱਚ ਝਿਜਕਦੇ ਸਨਜਿਸ ਕਰਕੇ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਸਨ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਸਕੀਮ ਅਧੀਨ ਸੂਬੇ ਦੇ 384 ਹਸਪਤਾਲਾਂ ਨੂੰ ਇਮਪੈਨਲਡ ਕੀਤਾ ਗਿਆ ਹੈਜਿਨ੍ਹਾਂ ਵਿੱਚ 238 ਪ੍ਰਾਈਵੇਟ ਅਲਤੇ 146  ਸਰਕਾਰੀ ਹਸਪਤਾਲ ਸ਼ਾਮਲ ਹਨ। ਉਹਨਾਂ ਕਿਹਾ ਕਿ ਅਜਿਹੇ @ਫਰਿਸ਼ਤੇਜੋ ਆਮ ਲੋਕਾਂ ਨੂੰ ਦੁਰਘਟਨਾ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਅਤੇ ਉੋਹਨਾਂ ਦੀਆਂ ਜਾਨਾਂ ਬਚਾਉਣ ਲਈ ਪ੍ਰੇਰਿਤ ਕਰਦੇ ਹਨਨੂੰ ਕਾਨੂੰਨੀ ਉਲਝਣਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਨਕਦ ਇਨਾਮਾਂ  ਅਤੇ ਪ੍ਰਸ਼ੰਬਾ ਪੱਤਰਾਂ ਨਾਲ ਵੀ ਸਨਮਾਨਿਤ ਕੀਤਾ ਜਾਂਦਾ ਹੈ।  ਉਹਨਾਂ ਕਿਹਾ ਕਿ ਫਰਿਸ਼ਤੇ ਪ੍ਰਣਾਲੀ ਦੇ ਤਹਿਤਜ਼ਖਮੀ ਵਿਅਕੀਤਆਂ ਨੁੰ ਹਸਪਤਾਲਾਂ ਤੱਕ ਪਹਿੁਚਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਨੂੰ ਸਰਕਾਰ ਦੁਆਰਾ @ਫਰਿਸ਼ਤਾਵਜੋਂ ਮਾਨਤਾ ਦਿੱਤੀ ਜਾਂਦੀ ਹੈ ਅਤੇ ਉਹਨਾਂ ਨੂੰ 2000 ਰੁਪਏ ਦਾ ਇਨਾਮ ਵੀ ਦਿੱਤਾ ਜਾਂਦਾ ਹੈ।

  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਉਤਮ ਕਾਰਜ ਹੈ। ਇਸ ਲਈ ਜੇਕਰ ਕਿਸੇ ਨਾਗਰਿਕ ਦੇ ਸਾਹਮਣੇ ਕੋਈ ਦੁਰਘਟਨਾ ਹੁੰਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਤੋਂ ਜ਼ਖਮੀਆਂ ਦੀ ਮਦਦ ਕਰਨ ਲਈ ਅੱਗੇ ਆਉਣ। ਅਜਿਹਾ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਨਾਲ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਇਸ ਲਈ ਸਮੂਹ ਨਾਗਰਿਕ ਆਪਣੀ ਸਮਾਜਿਕ ਜੁੰਮੇਵਾਰੀ ਸਮਝ ਕੇ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਦੀ ਜਾਨ ਬਚਾਉਣ ਲਈ ਅੱਗੇ ਆਉਣ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਪਲਜ਼ ਮੋਬਾਇਲ ਐਪ ਸ਼ੁਰੂ ਕੀਤੀ ਗਈ ਹੈਜਿਸ ਅਧੀਨ ਸੜਕ ਹਾਦਸਿਆਂ ਦੇ ਮਾਮਲੇ ਵਿੱਚ ਨਜ਼ਦੀਕੀ ਹਸਪਤਾਲਾਂ ਦਾ ਪਤਾ ਲਗਾਉਣ  ਅਤੇ ਪੀੜਤ ਨੂੰ ਸਮੇਂ ਸਿਰ ਹਸਪਤਾਲ ਲਿਜਾ ਸਕਣਗੇ।