ਦਫਤਰਾਂ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਨਾਂ ਆਉਣ ਦਿਤੀ ਜਾਵੇ ਕੋਈ ਦਿੱਕਤ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 22 ਅਗਸਤ
ਲੋਕਾਂ ਨੂੰ ਸੁਖਾਵੇਂ ਮਾਹੌਲ ਵਿਚ ਅਤੇ ਬਿਨ੍ਹਾਂ ਕਿਸੇ ਖਜਲ—ਖੁਆਰੀ ਦੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਸਕੀਮਾਂ ਤੇ ਯੋਜਨਾਵਾ ਦਾ ਲਾਹਾ ਸਮੇਂ ਸਿਰ ਆਮ ਨਾਗਰਿਕਾਂ ਤੱਕ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ—ਵੱਖ ਦਫਤਰਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਸਮੂਹ ਦਫਤਰਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਨਾਗਰਿਕ ਨੂੰ ਆਪਣਾ ਦਫਤਰੀ ਕੰਮ ਕਰਵਾਉਣ ਵਿਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵਿਖੇ ਸੀ.ਐਮ. ਵਿੰਡੋ ਸਥਾਪਿਤ ਕੀਤੀ ਗਈ ਹੈ ਜਿਸ ਦੌਰਾਨ ਇਕੋ ਥਾਈਂ ਵੱਖ—ਵੱਖ ਦਫਤਰੀ ਸਟਾਫ ਨਿਯੁਕਤ ਕੀਤਾ ਗਿਆ ਤਾਂ ਜ਼ੋ ਲੋਕਾਂ ਨੂੰ ਖਜਲ—ਖੁਆਰੀ ਨਾਂ ਝਲਣੀ ਪਵੇ। ਉਨ੍ਹਾਂ ਕਿਹਾ ਕਿ ਸੀ.ਐਮ. ਵਿੰਡੋ ਸਥਾਪਿਤ ਕਰਨ ਦਾ ਮੰਤਵ ਹੈ ਕਿ ਇਕੋ ਥਾਈ ਲੋਕਾਂ ਦੇ ਵੱਖ—ਵੱਖ ਕੰਮ ਹੋ ਜਾਣ ਤਾਂ ਜ਼ੋ ਲੋਕਾਂ ਨੂੰ ਕੰਮ ਕਰਵਾਉਣ ਲਈ ਵੱਖ—ਵੱਖ ਦਫਤਰਾਂ ਵਿਖੇ ਨਾ ਜਾਣਾ ਪਵੇ।
ਡਿਪਟੀ ਕਮਿਸ਼ਨਰ ਵੱਲੋਂ ਪ੍ਰਮੁੱਖ ਤੌਰ *ਤੇ ਭਲਾਈ ਦਫਤਰ, ਕਿਰਤ ਵਿਭਾਗ, ਰੋਜਗਾਰ ਵਿਭਾਗ ਆਦਿ ਹੋਰ ਵਿਭਾਗਾਂ ਜਿਨ੍ਹਾਂ ਵਿਚ ਆਮ ਜਨਤਾ ਦੀ ਆਮਦ ਜਿਆਦਾ ਹੁੰਦੀ ਹੈ, ਦਾ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਕੀਤੀਆਂ ਗਈਆਂ ਕਿ ਨਾਗਰਿਕਾਂ ਨੂੰ ਸਮਾਂਬੱਧ ਅਤੇ ਨਿਯੂਮਾਂ ਅਨੁਸਾਰ ਸਕੀਮਾਂ ਦਾ ਲਾਭ ਦਿੱਤਾ ਜਾਵੇ।