Arth Parkash : Latest Hindi News, News in Hindi
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ
Sunday, 25 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ

 

 ਪਿੰਡ ਮੈਰਾ ਕਾਲੋਨੀ ਅੰਦਰ 5 ਲੱਖ ਰੁਪਏ ਦੀ ਰਾਸ਼ੀ ਨਾਲ ਬਣਾਈ ਜਾਵੇਗੀ ਲਾਇਬ੍ਰੇਰੀ

 

ਚੰਡੀਗੜ੍ਹ/ਪਠਾਨਕੋਟ, 26 ਅਗਸਤ: 

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੂਬੇ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਧਰ ਰੱਖਣ ਮਗਰੋਂ ਕੀਤਾ। 

 

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਪੂਰੇ ਪੰਜਾਬ ਅੰਦਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਆਰੰਭ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹਿ ਸਕੇ।  

 

ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਹ ਪੱਥਰ ਰੱਖਣ ਮਗਰੋਂ ਉਨ੍ਹਾਂ ਨੇ ਕਿਹਾ ਕਿ ਪਿੰਡ ਭਨਵਾਲ ਦੇ ਲੋਕਾਂ ਦੀ ਸਹੂਲਤ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਦਾ ਲਾਭ ਘੱਟ ਤੋਂ ਘੱਟ 500 ਪਰਿਵਾਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਟਰ ਸਪਲਾਈ ਦੇ ਨਿਰਮਾਣ ਦਾ ਕਾਰਜ ਕਰੀਬ 6 ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਵੇਗਾ।

 

ਉਨ੍ਹਾਂ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਗਿਆ ਹੈ ਜਿਸ ਵਿੱਚ ਸਭ ਤੋਂ ਪਹਿਲਾ ਪਿੰਡ ਮੈਰਾ ਕਲੋਨੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਸ ਮੌਕੇ ਉੱਤੇ ਪਿੰਡ ਅੰਦਰ ਲਾਇਬ੍ਰੇਰੀ ਬਣਾਉਣ ਦੇ ਲਈ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ ਗਿਆ ।

 

ਇਸ ਪਿੱਛੋਂ ਉਨ੍ਹਾਂ ਪਿੰਡ ਝੰਡਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਪਿੰਡ ਅੰਦਰ ਜੰਝਘਰ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਪਿੰਡ ਦੇ ਅੰਦਰ ਇੱਕ ਵਧੀਆ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡ ਕਲੇਸਰ ਦੀ ਵਾਟਰ ਸਪਲਾਈ ਤੋਂ ਪਾਈਪ ਲਾਈਨ ਪਾ ਕੇ ਪਿੰਡ ਝੰਡਪੁਰ ਦੇ ਵਾਸੀਆਂ ਨੂੰ ਪੀਣ ਦਾ ਪਾਣੀ ਮੁਹੱਈਆ ਕਰਵਾਇਆ ਜਾਵੇ।

 

ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਿੰਡ ਪੰਜੋੜ ਅੰਦਰ ਕੀਤੇ ਜਾ ਰਹੇ ਮੁੱਖ ਗਲੀ ਦੇ ਨਿਰਮਾਣ ਦਾ ਨਿਰੀਖਣ ਕੀਤਾ ਅਤੇ ਸਬੰਧਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜ ਵਿੱਚ ਗੁਣਵੱਤਾ ਦਾ ਪੂਰਾ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਪਿੰਡ ਕਲੇਸਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਪਿੰਡ ਫਿਰੋਜ਼ਪੁਰ ਕਲ੍ਹਾਂ ਅੰਦਰ ਛੱਪੜ ਦੀ ਸਫਾਈ ਅਤੇ ਨਿਕਾਸੀ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲਿਆ। 

 

ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਅੰਦਰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ  ਪਹਿਲ ਦੇ ਅਧਾਰ ਉੱਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ।

-------------