Arth Parkash : Latest Hindi News, News in Hindi
ਸਿਹਤ ਵਿਭਾਗ ਫਾਜਿਲਕਾ ਵਲੋਂ ਅਰਬਨ ਅਤੇ ਰੂਰਲ ਵਿੱਚ ਵੱਖ ਵੱਖ ਏਰੀਏ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ ਸਿਹਤ ਵਿਭਾਗ ਫਾਜਿਲਕਾ ਵਲੋਂ ਅਰਬਨ ਅਤੇ ਰੂਰਲ ਵਿੱਚ ਵੱਖ ਵੱਖ ਏਰੀਏ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
Tuesday, 27 Aug 2024 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਸਿਹਤ ਵਿਭਾਗ ਫਾਜਿਲਕਾ ਵਲੋਂ ਅਰਬਨ ਅਤੇ ਰੂਰਲ ਵਿੱਚ ਵੱਖ ਵੱਖ ਏਰੀਏ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਚੰਦਰ ਸ਼ੇਖਰ ਕੱਕੜ

ਫ਼ਾਜ਼ਿਲਕਾ 27 ਅਗਸਤ

       ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਗਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਹਰ ਰੋਜ਼ ਅਰਬਨ ਅਤੇ ਰੂਰਲ ਏਰੀਏ ਵਿਖੇ ਸਟਾਫ਼ ਵੱਲੋਂ ਡੇਂਗੂ ਵਿਰੋਧੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

                ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜਾਨਾ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਅਰਨੀਵਾਲਾ ਵਿਖੇ ਸਿਹਤ ਕਰਮਚਾਰੀ ਰਾਜਾ ਸੰਦੀਪ ਵਲੋ ਘਰ ਘਰ ਗਤੀਵਿਧੀਆ ਕੀਤੀ ਜਾ ਰਹੀ ਹੈ.

 

 ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੋਰਾਨ ਜਗ੍ਹਾ ਜਗ੍ਹਾ ਤੇ ਪਾਣੀ ਇਕੱਠਾ ਹੋ ਜਾਂਦਾ ਹੈਜਿਸ ਕਾਰਣ ਮੱਛਰ ਪੈਦਾ ਹੋ ਜਾਂਦਾ ਅਤੇ ਡੈਂਗੂ ਅਤੇ ਵਾਟਰ ਬੋਰਨ ਬੀਮਾਰੀਆਂ ਫੈਲਣ ਦਾ ਖਤਰਾ ਵਧ ਜਾਂਦਾਂ ਹੈ ਇਸ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾ ਕਿਹਾ ਕਿ ਹਰ ਸ਼ੁੱਕਰਵਾਰ ਨੂੰ  ਹਰ ਸ਼ੁੱਕਰਵਾਰਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।

 ਡਾ ਸੁਨੀਤਾ ਐਪੀਡਮੈਲੋਜਿਸਟ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

 ਇਸ ਮੌਕੇ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾਸਿਰ ਦਰਦਅੱਖਾਂਜੋੜਾਂ ਅਤੇ ਸਰੀਰ ਵਿੱਚ ਦਰਦਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।