Arth Parkash : Latest Hindi News, News in Hindi
ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ
Friday, 30 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

“ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ
- ਰੁੱਖ ਲਗਾ ਕੇ ਹਰਿਆਲੀ ਵਧਾਉਣ ਲਈ  ਸੈਮੀਨਾਰਾਂ ਰਾਹੀਂ ਫੈਲਾਈ ਜਾ ਰਹੀ ਜਾਗਰੂਕਤਾ

ਮੋਗਾ 31 ਦਸੰਬਰ:
ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ- ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ।
 ਇਸ ਤਹਿਤ ਅੱਜ  ਨੇਚਰ ਪਾਰਕ ਮੋਗਾ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ  ਵੱਲੋਂ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।
ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਣ ਵਿਭਾਗ ਦੇ ਬਲਾਕ ਅਫਸਰ ਸ਼੍ਰੀ ਕੰਵਲਨੈਨ ਸਿੰਘ ਅਤੇ ਸੀਨੀਅਰ ਸਿਟੀਜਨ ਸ਼੍ਰੀ ਜਗਦੀਪ ਸਿੰਘ ਢਿੱਲੋਂ, ਸ਼੍ਰੀ ਬਲਵੰਤ ਸਿੰਘ, ਸ਼੍ਰੀ ਗੁਰਸੇਵਕ ਸਿੰਘ, ਸ਼੍ਰੀ ਹਰਬੰਸ ਸਿੰਘ, ਸ਼੍ਰੀ ਵਿਕਰਮਜੀਤ ਸਿੰਘ, ਸ਼੍ਰੀ ਵਿਜੇ ਸ਼ਰਮਾ, ਸ਼੍ਰੀ ਗਿਆਨ ਸਿੰਘ, ਸ਼੍ਰੀ ਦਲਜੀਤ ਸਿੰਘ ਭੁੱਲਰ, ਸ਼੍ਰੀ ਲਾਲ ਚੰਦ ਸਿੰਘ ਅਰੋੜਾ, ਸ਼੍ਰੀ ਅਮਰ ਸਿੰਘ, ਸ਼੍ਰੀ ਧਰਮਪਾਲ ਸਿੰਘ ਅਤੇ ਸ਼੍ਰੀ ਸਰਦਾਰੀ ਲਾਲ ਵੱਲੋਂ ਵੀ ਬੂਟੇ ਲਗਾਏ ਗਏ।
 ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ  ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ  ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ  ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।