ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਫਰੀਦਕੋਟ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਖੇਡਾਂ ਸਮੂਹ ਬਲਾਕਾਂ ਵਿੱਚ ਸ਼ੁਰੂ
ਫਰੀਦਕੋਟ 31 ਅਗਸਤ 2024
ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਫ਼ਰੀਦਕੋਟ ਦੇ ਵੱਖ-ਵੱਖ ਬਲਾਕਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸ਼ੁਰੂ ਹੋ ਗਈਆਂ। ਬਲਾਕ ਫ਼ਰੀਦਕੋਟ ਵਿਖੇ ਸ਼ੁਰੂ ਹੋਈਆਂ ਇਨ੍ਹਾਂ ਖੇਡਾਂ ਵਿੱਚ ਸ. ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ. ਫਰੀਦਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਡਾ. ਵਰੁਨ ਕੁਮਾਰ ਉਪ ਮੰਡਲ ਮੈਜਿਸਟ੍ਰੇਟ ਫਰੀਦਕੋਟ, ਸ. ਅਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਤੇ ਸ. ਰਮਨਦੀਪ ਸਿੰਘ ਮੂਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਐਮ.ਐਲ.ਏ. ਫਰੀਦਕੋਟ ਨੇ ਸਮੂਹ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਇੱਕ ਚੰਗਾ ਉਪਰਾਲਾ ਹੈ ਜਿਸ ਨਾਲ ਖਿਡਾਰੀ ਨਸ਼ਿਆ ਤੋਂ ਪਰ੍ਹੇ ਰਹਿ ਕੇ ਇੱਕ ਚੰਗਾ ਸਮਾਜ ਸਿਰਜ ਸਕਦੇ ਹਨ। ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਖੇਡਾਂ-2024 ਅਧੀਨ ਫਰੀਦਕੋਟ ਦੇ ਸਮੂਹ ਬਲਾਕਾਂ ਵਿੱਚ ਇਹ ਖੇਡਾਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਵਾਲੀਬਾਲ (ਸ਼ੂਟਿੰਗ ਅਤੇ ਸ਼ਮੈਸ਼ਿੰਗ), ਕਬੱਡੀ (ਸਰਕਲ ਅਤੇ ਨੈਸ਼ਨਲ), ਖੋਹ-ਖੋਹ ਅਤੇ ਫੁੱਟਬਾਲ ਦੇ ਖੇਡ ਮੁਕਾਬਲੇ ਕਰਵਾਏ ਜਾ ਰਹ ਹਨ ਜੋ ਮਿਤੀ 02-09-2024 ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡਾਂ ਵੱਖ-ਵੱਖ 9 ਉਮਰ ਵਰਗਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਜਿਸ ਵਿੱਚ ਫਰੀਦਕੋਟ ਦੇ ਖਿਡਾਰੀ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਬਲਾਕ ਫ਼ਰੀਦਕੋਟ ਦੀਆਂ ਖੇਡਾਂ ਨਹਿਰੂ ਸਟੇਡੀਅਮ ਫਰੀਦਕੋਟ ਅਤੇ ਸਰਕਾਰੀ ਬਲਬੀਰ ਸੀਨੀ. ਸਕੈਂ. ਸਕੂਲ ਫਰੀਦਕੋਟ ਵਿਖੇ ਕਰਵਾਈਆਂ ਜਾ ਰਹੀਆਂ ਹਨ।
ਇਸੇ ਤਰ੍ਹਾ ਬਲਾਕ ਜੈਤੋ ਦੀਆਂ ਬਲਾਕ ਪੱਧਰੀ ਖੇਡਾਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸਕੈਂ. ਸਕੂਲ ਜੈਤੋ ਵਿਖੇ ਸ਼ੁਰੂ ਹੋਈਆਂ। ਇਨ੍ਹਾਂ ਖੇਡਾਂ ਵਿੱਚ ਸ. ਅਮੋਲਕ ਸਿੰਘ ਐਮ.ਐਲ.ਏ. ਜੈਤੋ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਇਨ੍ਹਾਂ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ। ਇਨ੍ਹਾਂ ਬਲਾਕ ਪੱਧਰੀ ਖੇਡਾਂ ਵਿੱਚ ਸਮੂਹ ਖਿਡਾਰੀਆਂ ਨੂੰ ਦੁਪਹਿਰ ਦਾ ਖਾਣਾ ਅਤੇ ਰਿਫਰੈਸ਼ਮੈਂਟ ਵਿਭਾਗ ਵੱਲੋਂ ਦਿੱਤੀ ਜਾ ਰਹੀ ਹੈ।
ਇਸ ਮੌਕੇ ਵਿਭਾਗ ਦੇ ਸਮੂਹ ਕੋਚਿਜ ਅਤੇ ਦਫਤਰੀ ਸਟਾਫ ਹਾਜ਼ਰ ਸੀ।