Arth Parkash : Latest Hindi News, News in Hindi
ਪੰਜਾਬ ਸਰਕਾਰ ਵੱਲੋਂ ਅਗਨੀਵੀਰ ਫੌਜ਼ ਦੇ ਯੁਵਕਾਂ ਦੇ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਪੰਜਾਬ ਸਰਕਾਰ ਵੱਲੋਂ ਅਗਨੀਵੀਰ ਫੌਜ਼ ਦੇ ਯੁਵਕਾਂ ਦੇ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
Sunday, 01 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਿਰੋਜ਼ਪੁਰ

 

ਪੰਜਾਬ ਸਰਕਾਰ ਵੱਲੋਂ ਅਗਨੀਵੀਰ ਫੌਜ਼ ਦੇ ਯੁਵਕਾਂ ਦੇ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

 

 

ਫ਼ਿਰੋਜ਼ਪੁਰ 2 ਸਤੰਬਰ 2024....

           ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯੁਵਕ ਅਗਨੀਵੀਰ ਫੌਜ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ । 

          ਉਨ੍ਹਾਂ ਦੱਸਿਆ ਕਿ ਫ਼ਰੀਦਕੋਟਫਿਰੋਜ਼ਪੁਰਫਾਜ਼ਿਲਕਾਅਤੇ ਮੁਕਤਸਰ ਜ਼ਿਲ੍ਹਿਆਂ ਦੇ ਯੁਵਕਾਂ ਲਈ ਫਿਜੀਕਲ ਟੈਸਟ ਦੀ ਟ੍ਰੇਨਿੰਗ ਮਿਤੀ 01 ਜੁਲਾਈ 2024 ਤੋਂ ਚੱਲ ਰਹੀ ਹੈ । ਉਨ੍ਹਾਂ ਕਿਹਾ ਕਿ ਜੋ ਯੁਵਕ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਹਨ, ਉਹ ਫਿਜੀਕਲ ਦੀ ਤਿਆਰੀ ਲਈ ਸਵੇਰੇ 08.00 ਵਜੇ ਤੋਂ 11.30 ਵਜੇ ਤੱਕ   (ਸੋਮਵਾਰ ਤੋਂ ਸੁੱਕਰਵਾਰ ਤੱਕ) ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ । ਉਨ੍ਹਾਂ ਦੱਸਿਆ ਕਿ ਇਸ ਵਾਰ ਅਗਨੀਵੀਰ ਦੀ ਭਰਤੀ ਸੀ-ਪਾਈਟ ਕੈਂਪਹਕੁਮਤ ਸਿੰਘ ਵਾਲਾ ਫਿਰੋਜ਼ਪੁਰ ਵਿਖੇ ਹੋ ਰਹੀ ਹੈ । ਇਸ ਦਾ ਲਾਭ ਉਠਾਉਣ ਲਈ ਸਾਰੇ ਹੀ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ।

 

          ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀਰਿਜ਼ਲਟ ਦੀ ਇੱਕ ਕਾਪੀਦਸਵੀਂ ਦਾ ਅਸਲ ਸਰਟੀਫਿਕੇਟਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਆਧਾਰ ਕਾਰਡ ਦੀ ਫੋਟੋ ਸਟੇਟ ਕਾਪੀਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋਇੱਕ ਕਾਪੀ, ਇੱਕ ਪੈੱਨਖਾਣਾ ਖਾਣ ਲਈ ਬਰਤਨਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।

 

          ਉਨ੍ਹਾਂ ਦੱਸਿਆ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 88728-02046 , 78891-75575 ਅਤੇ 78888-48823 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।