Arth Parkash : Latest Hindi News, News in Hindi
ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ
Sunday, 01 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ

ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 2 ਸਤੰਬਰ : ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਫਰੀਦਕੋਟ ਕੋਟਲੀ ਬਲਾਕ ਸੰਗਤ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਕਰਨਾ ਹੈ

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਪਰਾਲੀ ਦੀ ਸਾਂਭ-ਸੰਭਾਲ ਨਾਲ ਮੌਸਮ ਤੇ ਮਾੜੇ ਪਾਣੀ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ ਉਨ੍ਹਾਂ ਦੱਸਿਆ ਕਿ  ਲਗਾਤਾਰ 3-4 ਸਾਲ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਜਮੀਨ ਵਿਚਲੀ ਮੱਲੜ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਖੇਤ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੁੰਦਾ ਹੈ।

ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ (ਪ੍ਰੋਫੈਸਰ ਪਸਾਰ ਸਿੱਖਿਆ) ਨੇ ਕਿਹਾ ਕਿ ਕਿਸਾਨਾਂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧ ਕਰ ਸਕਦੇ ਹਨ ਅਤੇ ਅਜਿਹਾ ਕਰਨ ਨਾਲ ਕਿਸਾਨ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ। ਇਸ ਦੌਰਾਨ ਡਾ. ਸਰਵਪ੍ਰਿਆ ਸਿੰਘ (ਸਹਾਇਕ ਪ੍ਰੋਫੈਸਰ, ਫਲ ਵਿਗਿਆਨ) ਨੇ ਘਰੇਲੂ ਬਗੀਚੀ ਦੀ ਮਹੱਤਤਾ ਤੇ ਫਲਦਾਰ ਬੂਟਿਆਂ ਦੀ ਕਾਸ਼ਤ ਸੰਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਤਾਂ ਜੋ ਕਿਸਾਨ ਘਰੇਲੂ ਲੋੜ ਮੁਤਾਬਿਕ ਆਪਣੀਆਂ ਸ਼ਬਜੀਆਂ ਆਪ ਪੈਦਾ ਕਰ ਸਕਣ।

ਡਾ. ਤੇਜਬੀਰ ਸਿੰਘ ਬੁੱਟਰ (ਸਹਾਇਕ ਪ੍ਰੋਫੈਸਰ, ਭੂਮੀ ਵਿਗਿਆਨ) ਨੇ ਕਿਸਾਨਾਂ ਨਾਲ ਪਰਾਲੀ ਪ੍ਰਬੰਧ ਅਤੇ ਖਾਦਾਂ ਦੀ ਸਹੀ ਵਰਤੋਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਿਸਾਨਾਂ ਨੂੰ ਸਬਜੀਆਂ ਦੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਇਸ ਮੌਕੇ ਸਬਜੀਆਂ ਦੀ ਨਰਸਰੀ ਅਤੇ ਧਾਤਾਂ ਦੇ ਚੂਰੇ ਦੀ ਸੇਲ ਵੀ ਕੀਤੀ ਗਈ।

ਪਿੰਡ ਪੱਧਰੀ ਕੈਂਪ ਦੌਰਾਨ ਲੱਗਭਗ 100 ਦੇ ਕਰੀਬ ਅਗਾਂ ਹਵਧੂ ਕਿਸਾਨਾਂ ਤੇ ਪਿੰਡ ਦੇ ਮੋਹਤਬਾਰ ਸਖਸ਼ੀਅਤਾਂ ਨੇ ਸਮੂਲੀਅਤ ਕੀਤੀ।