Arth Parkash : Latest Hindi News, News in Hindi
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਦੀ ਸ਼ੁਰੂਆਤ
Sunday, 01 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 02 ਸਤੰਬਰ:

ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਰਿਟਾਇਡ ਸ੍ਰੀ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜੋ ਯੁਵਕ ਅਗਨੀਵੀਰ ਫੌਜ਼ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ। ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ 2024 ਤੱਕ ਹੋਣਾ ਹੈ।

ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰਫਾਜਿਲਕਾਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਯੁਵਕਾਂ ਲਈ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ 01 ਜੁਲਾਈ 2024 ਤੋ ਚੱਲ ਰਹੀ ਹੈ, ਸੋ ਉਕਤ ਜ਼ਿਲ੍ਹਿਆਂ ਦੇ ਸਾਰੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਯੁਵਕ ਫਿਜ਼ੀਕਲ ਦੀ ਤਿਆਰੀ ਲਈ ਸਵੇਰੇ 08:00 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਸਾਰੇ ਹੀ ਯੁਵਕਾਂ ਨੂੰ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਵਾਰ ਅਗਨੀਵੀਰ ਦੀ ਭਰਤੀ ਫਿਰੋਜ਼ਪੁਰ ਵਿਖੇ ਨਹੀਂ ਹੋ ਰਹੀ। ਇਹ ਭਰਤੀ ਇਸ ਵਾਰ ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਹੋ ਰਹੀ ਹੈ। ਇਸ ਦਾ ਲਾਭ ਉਠਾਉਣ ਲਈ ਸਾਰੇ ਹੀ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ ।

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀਰਿਜ਼ਲਟ ਦੀ ਇੱਕ ਕਾਪੀਦਸਵੀਂ ਦਾ ਅਸਲ ਸਰਟੀਫਿਕੇਟਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਪੰਜਾਬ ਰੈਜ਼ੀਡੈਂਸ ਦੀ ਫੋਟੋ ਸਟੇਟ ਕਾਪੀਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਆਧਾਰ ਕਾਰਡ ਦੀ ਫੋਟੋ ਸਟੇਟ ਕਾਪੀਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋਇੱਕ ਕਾਪੀ ਇੱਕ ਪੈੱਨਖਾਣਾ ਖਾਣ ਲਈ ਬਰਤਨਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਉਨ੍ਹਾਂ ਦੱਸਿਆ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ 88728-02046, 78891-75575 ਅਤੇ 78888-488231 ਨੰਬਰਾਂ ’ਤੇ ਸਪੰਰਕ ਕੀਤਾ ਜਾ ਸਕਦਾ ਹੈ