Arth Parkash : Latest Hindi News, News in Hindi
ਲੋਕਾਂ ਨੂੰ ਡੇਂਗੂ ਦੇ ਬਚਾਅ ਅਤੇ ਲੱਛਣਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ ਲੋਕਾਂ ਨੂੰ ਡੇਂਗੂ ਦੇ ਬਚਾਅ ਅਤੇ ਲੱਛਣਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ
Sunday, 01 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਮੁਹਿੰਮ ਤਹਿਤ ਸਰਗਰਮੀਆਂ ਜ਼ਾਰੀ
ਲੋਕਾਂ ਨੂੰ ਡੇਂਗੂ ਦੇ ਬਚਾਅ ਅਤੇ ਲੱਛਣਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ
ਬੁਢਲਾਡਾ/ਮਾਨਸਾ, 02 ਸਤੰਬਰ:
ਸਿਵਲ ਸਰਜਨ ਡਾ. ਹਰਦੇਵ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਬਲਾਕ ਬੁਢਲਾਡਾ ਅਧੀਨ ਪੈਂਦੇ ਸੈਕਟਰ ਬਰੇ੍ਹ ਅਧੀਨ ਪੈਂਦੇ ਪਿੰਡਾਂ ਅਹਿਮਦਪੁਰ, ਬਰੇ੍ਹ, ਟਾਹਲੀਆਂ, ਮੰਢਾਲੀ, ਮੱਲ ਸਿੰਘ ਵਾਲਾ ਵਿਖੇ ਅਸ਼ਵਨੀ ਕੁਮਾਰ ਸੁਪਰਵਾਈਜਰ ਦੀ ਅਗਵਾਈ ਵਿੱਚ ਡੇਂਗੂ ਤੋਂ ਬਚਾਅ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਿਹਤ ਕਰਮਚਾਰੀ ਨਿਰਭੈ ਸਿੰਘ ਅਤੇ ਕ੍ਰਿਸ਼ਨ ਕੁਮਾਰ ਵੱਲੋਂ ਲੋਕਾਂ ਨੂੰ ਡੇਂਗੂ ਦੇ ਕਾਰਨ ਅਤੇ ਲੱਛਣਾਂ  ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਨਵਦੀਪ ਕਾਠ ਅਤੇ ਰਾਹੁਲ ਕੁਮਾਰ ਨੇ ਦੱਸਿਆ ਕਿ ਬਾਰਿਸ਼ ਦਾ ਜਿਹੜ੍ਹਾ ਪਾਣੀ ਵਾਧੂ ਬਰਤਨਾਂ ਅਤੇ ਟੁੱਟੇ ਫੁੱਟੇ ਸਮਾਨ ਵਿੱਚ ਭਰ ਜਾਂਦਾ ਹੈ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ ਕਿਉਂਕਿ ਉੱਥੇ ਲਾਰਵਾ ਬਣ ਜਾਂਦਾ ਹੈ ਜੋ ਡੇਂਗੂ ਦਾ ਕਾਰਨ ਹੈ। ਇਹ ਮੱਛਰ ਇਕ ਚਮਚ ਪਾਣੀ ਵਿੱਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜਿਆਦਾਤਰ ਸਵੇਰ ਵੇਲੇ ਸੂਰਜ ਚੜ੍ਹਨ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁਬਣ ਵੇਲੇ ਕੱਟਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ਼ਪੇਸ਼ੀਆਂ ਵਿੱਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਮਸੂੜਿਆਂ ਤੇ ਨੱਕ ਵਿੱਚ ਖੂਨ ਵਗਣਾ ਜਿਹੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਸਿਹਤ ਕਰਮਚਾਰੀ ਗੁਰਿੰਦਰਜੀਤ ਸ਼ਰਮਾ ਅਤੇ ਵਿਸ਼ਾਲ ਨੇ ਕਿਹਾ ਕਿ ਘਰਾਂ ਵਿੱਚ ਵਾਧੂ ਪਏ ਬਰਤਨਾਂ ਅਤੇ ਕਬਾੜ ਆਦਿ ਵਿੱਚ ਜੇਕਰ ਬਾਰਿਸ਼ ਦਾ ਪਾਣੀ ਭਰ ਗਿਆ ਹੈ ਤਾਂ ਉਸਨੂੰ ਤੁਰੰਤ ਖਾਲੀ ਕੀਤਾ ਜਾਵੇ ਅਤੇ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਰੱਖੀ ਜਾਵੇ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰੇ ਸਰੀਰ ਨੂੰ ਢਕ ਕਿ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰਦਾਨੀ ’ਤੇ ਮੱਛਰ ਤੋਂ ਬਚਾਅ ਲਈ ਤੇਲ, ਕਰੀਮ ਆਦਿ ਦਾ ਪ੍ਰਯੋਗ ਵੀ ਕਰਨਾ ਚਾਹੀਦਾ ਹੈ, ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਹੁੰਦਾ ਹੈ ਤਾਂ ਉਹ ਬੀਟ ਦੌਰਾਨ ਆਏ ਸਿਹਤ ਵਰਕਰ ਜਾਂ ਨੇੜੇ ਦੇ ਸਿਹਤ ਕੇਂਦਰ ਵਿੱਚ ਖੁਦ ਜਾ ਕੇ ਖੂਨ ਦੀ ਜਾਂਚ ਜ਼ਰੂਰ ਕਰਵਾਉਣ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲ ਮਾਨਸਾ ਅਤੇ ਬੁਢਲਾਡਾ ਵਿੱਚ ਸਥਾਪਿਤ ਕੀਤੇ ਗਏ ਸੈਂਟੀਨਲ ਸਰਵੇਲੈਂਸ ਸੈਂਟਰਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਅਤੇ ਸਪੋਰਟਿਵ ਇਲਾਜ਼ ਵੀ ਕੀਤਾ ਜਾਂਦਾ ਹੈ।