ਕਾਰਜਕਾਰੀ ਸਿਵਲ ਸਰਜਨ ਡਾ ਐਡੀਸਨ ਐਰਿਕ ਨੇ ਆਮ ਆਦਮੀ ਕਲੀਨੀਕ ਕਰਨੀ ਖੇੜਾ ਤੇ ਸਬ ਸੈਂਟਰ ਆਸਫ਼ ਵਾਲਾ ਦਾ ਦੌਰਾ ਕਰ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ
ਮਰੀਜਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ
ਫਾਜ਼ਿਲਕਾ 3 ਸਤੰਬਰ
ਕਾਰਜਕਾਰੀ ਸਿਵਲ ਸਰਜਨ ਡਾ ਐਡੀਸਨ ਐਰਿਕ ਨੇ ਆਮ ਆਦਮੀ ਕਲੀਨੀਕ ਕਰਨੀ ਖੇੜਾ ਤੇ ਸਬ ਸੈਂਟਰ ਆਸਫ਼ ਵਾਲਾ ਦਾ ਦੌਰਾ ਕਰਕੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੂਹ ਸਟਾਫ ਸਮੇਂ ਸਿਰ ਡਿਊਟੀ ਤੇ ਹਾਜ਼ਰ ਹੋ ਕੇ ਮਰੀਜ਼ਾਂ ਨੂੰ ਲੁੜੰਦੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਪੱਖੋਂ ਵੱਖ ਵੱਖ ਉਪਰਾਲੇ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਉਣ ਲਈ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਜਿਸ ਨਾਲ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਜਾਣਾ ਨਹੀਂ ਪੈਂਦਾ। ਉਹਨਾਂ ਕਿਹਾ ਕਿ ਇਨਾ ਆਮ ਆਦਮੀ ਕਲੀਨਿਕਾਂ ਵਿਖੇ ਸਿਹਤ ਸਹੂਲਤਾਂ ਮੁਫਤ ਵਿਚ ਪ੍ਰਦਾਨ ਕੀਤੀਆ ਜਾਂਦੀਆਂ ਹਨ। ਉਹਨਾਂ ਕਿਹਾ ਕਿ ਮਰੀਜ਼ਾਂ ਦੀ ਆਮ ਆਦਮੀ ਕਲੀਨਿਕ ਵਿਖੇ ਇਲਾਜ ਹੋਣ ਨਾਲ ਆਉਣ ਜਾਣ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।
ਉਹਨਾਂ ਅਧਿਕਾਰੀਆਂ ਅਤੇ ਸਟਾਫ ਨੂੰ ਹਦਾਇਤ ਕਰਦੀਆਂ ਕਿਹਾ ਕਿ ਆਪਣਾ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਵਤੀਰਾ ਵੀ ਚੰਗਾ ਵਰਤਿਆ ਜਾਵੇ ਤਾਂ ਜੋ ਪਹਿਲਾਂ ਤੋਂ ਪਰੇਸ਼ਾਨ ਵਿਅਕਤੀ ਨੂੰ ਚੰਗਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ।
ਇਸ ਮੌਕੇ ਡਾਕਟਰ ਪੰਕਜ ਚੌਹਾਨ ਅਤੇ ਹੋਰ ਸਿਹਤ ਸਟਾਫ ਮੌਜੂਦ ਸਨ |