ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਬੱਲਮਗੜ੍ਹ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ
ਸ੍ਰੀ ਮੁਕਤਸਰ ਸਾਹਿਬ, 03 ਸਤੰਬਰ:
ਜ਼ਿਲ੍ਹੇ ਦੇ ਪਿੰਡ ਬੱਲ੍ਹਮਗੜ ਵਿਖੇ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਆਤਮਾ ਸਕੀਮ ਅਧੀਨ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜ਼ਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਲਗਾਈ ਗਈ।
ਇਸ ਦੌਰਾਨ ਡਾ. ਹਰਮਨਦੀਪ ਸਿੰਘ, ਏ.ਡੀ.ਓ, ਬਧਾਈ ਵੱਲੋਂ ਨਰਮੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਹਰਮਨਜੀਤ ਸਿੰਘ ਏ.ਡੀ.ਓ (ਪੀ.ਪੀ) ਵੱਲੋਂ ਬਾਸਮਤੀ ਤੇ ਪਾਬੰਦੀਸ਼ੁਦਾ ਜ਼ਹਿਰਾਂ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਡਾ. ਸ਼ਵਿੰਦਰ ਸਿੰਘ ਏ.ਡੀ.ਓ (ਜ.ਕ) ਨੇ ਸੁਆਇਲ ਹੈਲਥ ਕਾਰਡ ਆਧਾਰਿਤ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਵਾਤਾਵਰਣ ਦੀ ਸੰਭਾਲ ਲਈ ਵੱਧ ਤੋ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਅਤੇ ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ ਨੇ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐਮ, ਸ਼੍ਰੀ ਦੀਪਇੰਦਰ ਸਿੰਘ ਸੇਵਾਦਾਰ ਅਤੇ ਪਿੰਡ ਦੇ ਹੋਰ ਮੋਹਤਬਾਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਸਨ। ਟ੍ਰੇਨਿੰਗ ਦੇ ਅੰਤ ਵਿਚ ਕਿਸਾਨਾਂ ਨੂੰ ਟ੍ਰੀ ਪਲਾਂਟੇਸ਼ਨ ਡਰਾਈਵ ਦੇ ਤਹਿਤ 200 ਬੂਟੇ ਵੰਡੇ ਗਏ।