Arth Parkash : Latest Hindi News, News in Hindi
ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ:ਡਿਪਟੀ ਕਮਿਸ਼ਨਰ ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ:ਡਿਪਟੀ ਕਮਿਸ਼ਨਰ
Tuesday, 03 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।

ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ:ਡਿਪਟੀ ਕਮਿਸ਼ਨਰ

 

ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਬੇਲਰ ਮਾਲਕ ਕਿਸਾਨਾਂ ਅਤੇ ਬਾਇਓ ਮਾਸ ਪਲਾਂਟ ਦੇ ਨੁਮਾਇੰਦਿਆਂ ਨਾਲ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਮੀਟਿੰਗ।

 

ਫਰੀਦਕੋਟ 04 ਸਤੰਬਰ 2024 

 ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜਿਲ੍ਹਾ ਪ੍ਰਸ਼ਾਸ਼ਣ ਵੱਲੋਂ ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਬੇਲਰ ਮਾਲਕ ਕਿਸਾਨਾਂ ਅਤੇ ਸੁਖਵੀਰ ਐਗਰੋ ਐਨਰਜੀ ਲਿਮਿਟਡ ਸੈਡਾ ਸਿੰਘ ਵਾਲਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਮੁੱਖ ਖੇਤੀਬਾੜੀ ਅਫ਼ਸਰ ਡਾ.ਗੁਰਪ੍ਰੀਤ ਸਿੰਘ ,ਡਾਕਟਰ ਗੁਰਿੰਦਰ ਪਾਲ ਸਿੰਘ ਬਲਾਕ ਖ਼ੇਤੀਬਾੜੀ ਅਫ਼ਸਰ,ਇੰਜੀ.ਅਕਸ਼ਿਤ ਜੈਨ ਸਹਾਇਕ ਖੇਤੀਬਾੜੀ ਇੰਜੀਨਿਅਰ,ਸੁਖਵੀਰ ਐਗਰੋ ਐਨਰਜੀ ਲਿਮਿਟਡ ਤੋਂ ਅਰਵਿੰਦ  ਬੇਦੀ ,ਜਸਬੀਰ ਸਿੰਘ,ਜਗਦੀਸ਼ ਸਿੰਘ ਸਮੇਤ ਹੋਰ ਬੇਲਰ ਮਾਲਕ ਹਾਜ਼ਰ ਸਨ ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਸਾਲ 2023-24 ਦੌਰਾਨ ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 2022 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨਾਂ ਦੱਸਿਆ ਕਿ ਚਾਲੂ ਸਾਲ 2024-25 ਦੌਰਾਨ ਜਿਲ੍ਹਾ ਪ੍ਰਸ਼ਾਸ਼ਣ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੀ ਪੱਧਰ ਤੇ ਜਾਗਰੁਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੀ ਕਾਮਯਾਬੀ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।  ਉਨਾਂ ਦੱਸਿਆ ਕਿ ਜਿਲ੍ਹੇ ਵਿਚ ਤਕਰੀਬਨ ਸੱਤ ਲੱਖ ਵੀਹ ਹਜ਼ਾਰ ਟਨ ਝੋਨੇ ਦੀ ਪਰਾਲੀ ਪੈਦਾ ਹੋਵੇਗੀ ।ਉਨਾਂ ਦੱਸਿਆ ਕਿ ਝੋਨੇ ਦੀ ਸਾਂਭ ਸੰਭਾਲ ਲਈ ਬੇਲਰ ਅਹਿਮ ਭੂਮਿਕਾ ਨਿਭਾਉਂਦੇ ਹਨ ।

ਉਨਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਕਿਸਾਨਾਂ ਨਾਲ ਲਗਾਤਾਰ ਕੈਂਪਾਂ ਅਤੇ ਸੋਸ਼ਲ ਮੀਡੀਆ ਰਾਹੀਂ ਸੰਪਰਕ ਰੱਖਿਆ ਜਾ ਰਿਹਾ ਹੈ । ਉਨਾਂ ਸੁਖਵੀਰ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਾਇਓ ਗੈਸ ਪਲਾਂਟ ਵਿੱਚ ਬਾਲਣ ਦੇ ਤੌਰ ਤੇ ਵਰਤੀ ਜਾਣ ਵਾਲੀ ਪਰਾਲੀ ਦੇ ਖਰੀਦ ਪ੍ਰਬੰਧਾਂ ਬਾਰੇ ਪੂਰੀ ਜਾਣਕਾਰੀ ਇਕ ਹਫਤੇ ਦੇ ਅੰਦਰ ਅੰਦਰ ਦਿੱਤੀ ਜਾਵੇ।

 ਇਸ ਮੌਕੇ ਬੇਲਰ ਮਾਲਕ ਕਿਸਾਨਾਂ ਨੇ ਦੱਸਿਆ ਕਿ ਟਰਾਲਿਆਂ ਨਾਲ ਝੋਨੇ ਦੀ ਪਰਾਲੀ ਦੀ ਢੋਆ ਢੁਆਈ ਕਰਨ ਸਮੇਂ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ,ਜਿਸ ਵਿਚ ਪੇਂਡੂ ਸੜਕਾਂ ਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ  ਅਤੇ ਸੜਕਾਂ ਤੇ ਦਰਖਤਾ ਦੀਆਂ ਟਾਹਣੀਆਂ ਨੀਵੀਆਂ ਹੋਣ ਕਾਰਨ ਢੋਆ ਢੁਆਈ ਵਿਚ ਮੁਸ਼ਕਲ ਪੇਸ਼ ਆਉਂਦੀ ਹੈ। ਉਨਾਂ ਦੱਸਿਆ ਕਿ ਰਾਮੇਆਣਾ ਅਤੇ ਪੰਜ ਗਰਾਈਂ ਦੇ ਨੇੜੇ ਤੇੜੇ ਪਰਾਲੀ ਦੀਆਂ ਗਠਾਂ ਸਟੋਰ ਕਰਨ ਲਈ ਡੰਪ ਲਗਾਇਆ ਜਾਵੇ ਤਾਂ ਜੋ ਪਰਾਲੀ ਦੀ ਸੰਭਾਲ ਠੀਕ ਤਰ੍ਹਾਂ ਕੀਤੀ ਜਾ ਸਕੇ।