Arth Parkash : Latest Hindi News, News in Hindi
ਹਰੇਕ ਘਰ, ਦੁਕਾਨ ਜਾਂ ਅਦਾਰੇ ਤੋਂ 100 ਫੀਸਦੀ ਗਿੱਲਾ ਸੁੱਕਾ ਕੂੜਾ ਅਲੱਗ - ਅਲੱਗ ਚੁੱਕਣਾ ਯਕੀਨੀ ਬਣਾਇਆ ਜਾਵੇ - ਡਿਪਟੀ ਹਰੇਕ ਘਰ, ਦੁਕਾਨ ਜਾਂ ਅਦਾਰੇ ਤੋਂ 100 ਫੀਸਦੀ ਗਿੱਲਾ ਸੁੱਕਾ ਕੂੜਾ ਅਲੱਗ - ਅਲੱਗ ਚੁੱਕਣਾ ਯਕੀਨੀ ਬਣਾਇਆ ਜਾਵੇ - ਡਿਪਟੀ ਕਮਿਸ਼ਨਰ
Sunday, 08 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
 
ਹਰੇਕ ਘਰ, ਦੁਕਾਨ ਜਾਂ ਅਦਾਰੇ ਤੋਂ 100 ਫੀਸਦੀ ਗਿੱਲਾ ਸੁੱਕਾ ਕੂੜਾ ਅਲੱਗ - ਅਲੱਗ ਚੁੱਕਣਾ ਯਕੀਨੀ ਬਣਾਇਆ ਜਾਵੇ - ਡਿਪਟੀ ਕਮਿਸ਼ਨਰ
- ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਵਿੱਚ ਆਲ਼ਾ ਦੁਆਲਾ ਸਾਫ਼ ਸੁਥਰਾ ਰੱਖਣ ਅਤੇ ਕੂੜੇ ਦਾ ਉਚਿਤ ਪ੍ਰਬੰਧਨ ਕਰਨ ਦੀ ਹਦਾਇਤ
- ਕਿਹਾ, ਗਿੱਲੇ ਕੂੜੇ ਨੂੰ ਖਾਦ ਵਜੋਂ ਤਿਆਰ ਕਰਕੇ ਵੇਚਿਆ ਜਾਂ ਵਰਤਿਆ ਜਾਵੇ
- ਸਾਰੇ ਸ਼ਹਿਰੀ ਖੇਤਰਾਂ ਵਿੱਚ ਕੰਪੋਸਟ ਪਿੱਟਾਂ 100 ਫੀਸਦੀ ਚਾਲੂ ਕਰਨ ਉੱਤੇ ਜ਼ੋਰ


ਮੋਗਾ, 9 ਸਤੰਬਰ (000) - ਸ਼੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਮੋਗਾ ਨੇ ਨਗਰ ਨਿਗਮ ਮੋਗਾ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਹਰੇਕ ਘਰ, ਦੁਕਾਨ ਜਾਂ ਹੋਰ ਅਦਾਰੇ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾਵੇ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐੱਸ ਡੀ ਐੱਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸ਼ਹਿਰ ਮੋਗਾ ਵਿੱਚ 78 ਫੀਸਦੀ ਘਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾ ਰਿਹਾ ਹੈ। ਜਦਕਿ ਬਾਕੀ ਸਾਰੀਆਂ  ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚੋਂ 100 ਫੀਸਦੀ ਘਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਤੌਰ ਉੱਤੇ ਚੁੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸ਼ਹਿਰੀ ਖੇਤਰਾਂ ਵਿੱਚ ਕੰਪੋਸਟ ਪਿੱਟਾਂ 100 ਫੀਸਦੀ ਚਾਲੂ ਕੀਤੀਆਂ ਜਾਣ। ਗਿੱਲੇ ਕੂੜੇ ਨੂੰ ਖਾਦ ਵਜੋਂ ਤਿਆਰ ਕਰਕੇ ਵੇਚਿਆ ਜਾਂ ਵਰਤਿਆ ਜਾਵੇ ਜਦਕਿ ਸੁੱਕੇ ਕੂੜੇ ਨੂੰ ਵੇਚ ਕੇ ਪ੍ਰਾਪਤ ਹੋਣ ਵਾਲੀ ਰਾਸ਼ੀ ਨੂੰ ਵਿਕਾਸ ਕਾਰਜਾਂ ਲਈ ਵਰਤਿਆ ਜਾਵੇ। ਵੱਧ ਤੋਂ ਵੱਧ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਸਥਾਪਿਤ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਨਗਰ ਨਿਗਮ ਮੋਗਾ ਅਤੇ ਸਮੂਹ ਨਗਰ ਕੌਂਸਲਾਂ ਵਿੱਚੋਂ ਕੂੜੇ ਦੀਆਂ ਅਸਥਾਈ ਡੰਪ ਸਾਈਟਾਂ ਨੂੰ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਗਿਆ ਹੈ। ਕੂੜਾ ਸਿਰਫ਼ ਨਿਰਧਾਰਤ ਸਥਾਨਾਂ ਉੱਪਰ ਹੀ ਇਕੱਤਰ ਕਰਕੇ ਉਸਨੂੰ ਪ੍ਰੋਸੈਸ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸਖ਼ਤੀ ਨਾਲ ਕਿਹਾ ਕਿ ਪਾਬੰਧੀਸ਼ੁਦਾ ਲਿਫਾਫੇ ਅਤੇ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਹਰ ਹੀਲਾ ਵਰਤਿਆ ਜਾਵੇ। ਹੁਕਮ ਨਾ ਮੰਨਣ ਵਾਲਿਆਂ ਦੇ ਚਲਾਨ ਕੱਟੇ ਜਾਣ। ਉਹਨਾਂ ਕਿਹਾ ਕਿ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਦਾ ਵੀ ਪੂਰੀ ਤਰ੍ਹਾਂ ਧਿਆਨ ਰੱਖਿਆ ਜਾਵੇ। ਜ਼ਿਲ੍ਹਾ ਮੋਗਾ ਵਿੱਚ ਜਿੰਨੇ ਵੀ ਸੀਵਰੇਜ਼ ਟਰੀਟਮੈਂਟ ਪਲਾਂਟ ਚੱਲ ਰਹੇ ਹਨ ਉਹਨਾਂ ਲਈ ਜ਼ਰੂਰੀ ਹੈ ਕਿ ਉਹ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ।
ਉਹਨਾਂ ਹਦਾਇਤ ਕੀਤੀ ਕਿ ਜੋ ਵੀ ਸਨਅਤ ਜਾਂ ਇੱਟਾਂ ਦੇ ਭੱਠੇ ਵਾਲੇ ਹਲੇ ਵੀ ਕੋਲੇ ਨੂੰ ਬਾਲਣ ਵਜੋਂ ਵਰਤ ਰਹੇ ਹਨ ਉਹਨਾਂ ਨੂੰ ਪ੍ਰੇਰ ਕੇ ਵਾਤਾਵਰਨ ਅਨੂਕੂਲ ਬਾਲਣ ਦੀ ਵਰਤੋਂ ਨਾਲ ਜੋੜਿਆ ਜਾਵੇ। ਪੈਟਰੋਲ ਅਤੇ ਡੀਜ਼ਲ ਨਾਲ ਚੱਲਣ ਵਾਲੇ ਆਟੋ ਰਿਕਸ਼ਾ ਨੂੰ ਰੋਕਿਆ ਜਾਵੇ ਅਤੇ ਸਿਰਫ਼ ਇਲੈਕਟ੍ਰਿਕ ਅਤੇ ਸੀ ਐਨ ਜੀ ਉਕਤ ਹੀ ਚਲਾਏ ਜਾਣ। ਉਹਨਾਂ ਕਿਹਾ ਕਿ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹਰੇਕ ਮਹੀਨੇ ਹੋਇਆ ਕਰੇਗੀ।