Arth Parkash : Latest Hindi News, News in Hindi
ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
Monday, 09 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਫਾਜਿਲਕਾ 10 ਸਤੰਬਰ

            ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਣਵਾ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਪਿੰਡ ਮੌਜਗੜ੍ਹ ਬਲਾਕ ਖੂਈਆਂ ਸਰਵਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼੍ਰੀ ਵਿਜੈ ਪਾਲ ਖੇਤੀਬਾੜੀ ਵਿਕਾਸ ਅਫਸਰ ਕੱਲਰ ਖੇੜਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਦੇ ਹੋਏ ਪਰਾਲੀ ਨੂੰ ਬਿਨਾ ਸਾੜੇ ਖੇਤੀ ਸੰਦਾਂ ਦੀ ਵਰਤੋਂ ਨਾਲ ਖੇਤ ਵਿੱਚ ਹੀ ਜਜਬ ਕਰਨ ਜਾਂ ਬਾਗਾਂ ਵਿੱਚ ਮਲਚਿੰਗ ਕਰਨ ਅਤੇ ਵੱਖ ਵੱਖ ਖੇਤੀ ਸੰਦਾਂ ਜਿਵੇਂ ਸੁਪਰ ਸੀਡਰਹੈਪੀ ਸੀਡਰ ਅਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਨਾਲ ਉਨ੍ਹਾਂ ਵੱਲੋਂ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

         ਸ਼੍ਰੀ ਗੁਰਵਿੰਦਰ ਸਿੰਘ ਖੇਤੀਬਾੜੀ ਉੱਪ ਨਿਰੀਖਕ ਵੱਲੋਂ ਨਰਮੇ ਅਤੇ ਝੋਨੇ ਦੀ ਕਾਸ਼ਤ ਸੰਬੰਧੀ ਨੁਕਤਿਆਂ ਦੇ ਨਾਲ ਨਾਲ ਇਨ੍ਹਾਂ ਫਸਲਾਂ ਦੇ ਕੀੜਿਆਂ ਅਤੇ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।

        ਇਸ ਸਮੇਂ ਅੰਬੂਜਾ ਸੀਮੇਂਟ ਫਾਊਂਡੇਸ਼ਨ ਦੇ ਨੁੰਮਾਇਦੇ ਵੱਲੋਂ ਕਿਨੂੰ ਦੇ ਬਾਗਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਫਾਊਂਡੇਸ਼ਨ ਵੱਲੋਂ ਸੁਧੀਰ ਕੁਮਾਰਮਾਣਕ ਸਿੰਘ ਅਤੇ ਜਗਦੀਸ਼ ਰਾਏ ਨੇ ਕਿਸਾਨਾਂ ਨੂੰ ਫੀਰੋਮੋਨ ਟ੍ਰੈਪ ਅਤੇ ਪਰਾਲੀ ਪ੍ਰਬੰਧਨ ਲਈ ਬਾਇਓ ਡੀਕੰਪੋਜਰ ਵੰਡਦੇ ਹੋਏ ਵੱਖ ਵੱਖ ਪਿੰਡਾਂ ਤੋਂ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।