Arth Parkash : Latest Hindi News, News in Hindi
ਵਿਧਾਇਕ ਬਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ ਵਿਧਾਇਕ ਬਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ
Thursday, 12 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਧਾਇਕ ਬਲੂਆਣਾ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ
ਪਖਪਾਤ ਤੋਂ ਉਪਰ ਉਠ ਕੇ ਪਿੰਡਾਂ ਦਾ ਕੀਤਾ ਜਾ ਰਿਹੈ ਵਿਕਾਸ - ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਬਲੂਆਣਾ, ਫਾਜ਼ਿਲਕਾ, 13 ਸਤੰਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਪ੍ਰੋਜੈਕਟ ਉਲੀਕ ਰਹੀ ਹੈ। ਪਿੰਡਾਂ ਨੂੰ ਸ਼ਹਿਰਾਂ ਵਾਂਗ ਵਿਕਾਸ ਦੀਆਂ ਲੀਹਾਂ ਵੱਲ ਲਿਜਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ  ਹਲਕਾ ਬੱਲੂਆਣਾ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਬਹੁਤ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸਾਫ-ਸਫਾਈ, ਗੰਦੇ ਪਾਣੀ ਦੀ ਨਿਕਾਸੀ, ਛੱਪੜਾਂ ਦੀ ਸਾਫ-ਸਫਾਈ, ਪੱਕੀਆਂ ਗਲੀਆਂ-ਨਾਲੀਆਂ, ਨੋਜਵਾਨਾ ਲਈ ਖੇਡ ਮੈਦਾਨ, ਖੜਵੰਜੇ ਲਗਾਉਣ ਆਦਿ ਹੋਰ ਵਿਕਾਸ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗ੍ਰਾਂਟਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡ ਕਿਸੇ ਪੱਖੋਂ ਵੀ ਸ਼ਹਿਰਾਂ ਨਾਲੋ ਘੱਟ ਨਜਰ ਨਾ ਆਉਣ।
ਹਲਕਾ ਬਲੂਆਣਾ ਦੇ ਵਿਧਾਇਕ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਸਾਰੇ ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਪ੍ਰੋਜੈਕਟਾ ਨੂੰ ਅਮਲ ਵਿਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿੰਡਾਂ ਵਿਚ ਵਿਕਾਸ ਪ੍ਰੋਜੈਕਟਾ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਉਥੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਵਿਕਾਸ ਪ੍ਰੋਜ਼ੈਕਟਾ ਵਿਚ ਵਰਤਿਆ ਜਾਣਾ ਵਾਲਾ ਮਟੀਰੀਅਲ ਉਚ ਗੁਣਵਤਾ ਦਾ ਹੋਵੇ। ਉਨ੍ਹਾਂ ਕਿਹਾ ਕਿ ਮਾੜਾ ਮਟੀਰੀਅਲ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਰੋਜਗਾਰ ਦੇ ਮੌਕੇ ਵੀ ਵੱਧ ਤੋਂ ਵੱਧ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਰੇਗਾ ਸਕੀਮ ਤਹਿਤ ਜੋਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਵਿਅਕਤੀ ਕੰਮ ਤੋ ਵਾਂਝਾ ਨਾ ਰਹੇ।
ਇਸ ਮੌਕੇ ਤੇ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।