“ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-4” ਤਹਿਤ ਜਿਲ੍ਹਾ ਪੱਧਰੀ ਖੇਡਾਂ ਅੰਡਰ-14 ਅਤੇ ਅੰਡਰ- 17 ਦਾ ਆਗਾਜ਼
- ਜਿ਼ਲ੍ਹਾ ਪੱਧਰੀ ਖੇਡਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ
ਸ੍ਰੀ ਮੁੁਕਤਸਰ ਸਾਹਿਬ 16 ਸਤੰਬਰ
ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕੀਤਾ ਗਿਆ।
ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਖਿਡਾਰੀਆਂ ਦੀ ਹੋਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਖਿਡਾਰੀਆਂ ਨੂੰ ਦਸਿਆ ਕਿ ਖੇਡਾਂ ਨਾਲ ਖਿਡਾਰੀਆਂ ਦੀ ਸਰੀਰਕ ਪੱਖ ਦੇ ਨਾਲ-ਨਾਲ ਮਾਨਸਿਕ ਪੱਖੋ ਵੀ ਵਿਕਾਸ ਹੁੰਦਾ ਹੈ। ਇਸ ਮੌਕੇ ਉਹਨਾਂ ਜਿਲ੍ਹਾ ਪੱਧਰੀ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।
ਸ਼੍ਰੀਮਤੀ ਅਨਿੰਦਰਵੀਰ ਕੌਰ ,ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਗੁਰੂ ਗੋਬਿੰਦ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰ-14 ਅਤੇ ਅੰ-17 ਉਮਰ ਵਰਗ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।
ਅਥਲੈਟਿਕਸ ਦੇ 800 ਮੀਟਰ ਅਤੇ 600 ਮੀਟਰ ਰੇਸ ਦੇ ਈਵੇਂਟ ਕਰਵਾਏ ਗਏ ਜਿਨ੍ਹਾ ਦੇ ਨਤੀਜੇ ਇਸ ਤਰਾਂ ਰਹੇ । ਗੇਮ ਅਥਲੈਟਿਕਸ ਉਮਰ ਵਰਗ (ਅੰਡਰ 14) 600 ਮੀਟਰ (ਲੜਕਿਆਂ) ਦੀ ਰੇਸ ਵਿੱਚ ਸਹਿਜਦੀਪ ਸਿੰਘ ਨੇ ਪਹਿਲਾ ਸਥਾਨ, ਅਭਿਜੋਤ ਸਿੰਘ ਨੇ ਦੂਜਾ ਸਥਾਨ ਅਤੇ ਅਕਾਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ (ਅੰਡਰ 14) 600 ਮੀਟਰ (ਲੜਕੀਆਂ) ਦੀ ਰੇਸ ਵਿੱਚ ਨਿਆਮਤ ਕੌਰ ਨੇ ਪਹਿਲਾ ਸਥਾਨ, ਤੁਲਸੀ ਦੇਵੀ ਨੇ ਦੂਜਾ ਸਥਾਨ ਅਤੇ ਹਰਗੁਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਤੋਂ 800 ਮੀਟਰ ਅੰ-17 ਉਮਰ ਵਰਗ ਵਿੱਚ ਲਕਸ਼ਦੀਪ ਸਿੰਘ ਨੇ ਪਹਿਲਾ ਸਥਾਨ, ਰਵੀ ਸਿੰਘ ਨੇ ਦੂਜਾ ਸਥਾਨ ਅਤੇ ਸੁਖਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਫੁੱਟਬਾਲ, ਹੈਂਡਬਾਲ, ਚੈੱਸ, ਬੈੱਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ ਅਤੇ ਗੱਤਕਾ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।
ਸ਼੍ਰੀ ਜ਼ਸਪਾਲ ਮੌਗਾ , ਜਿਲ੍ਹਾ ਸਿੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਸ਼ਮਸ਼ੇਰ ਸਿੰਘ , ਜਿਲ੍ਹਾ ਪ੍ਰਧਾਨ ਫੁੱਟਬਾਲ ਐਸੋਸੀਏਸ਼ਨ ਮੁਕਤਸਰ, ਸ਼੍ਰੀ ਵਿਕਰਮਜੀਤ ਸਿੰਘ ਬਰਾੜ, ਪ੍ਰਧਾਨ ਜਿਲ੍ਹਾ ਹਾਕੀ ਐਸੋਸੀਏਸ਼ਨ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ, ਇਸ ਮੌਕੇ ਸਕੂਲੀ ਬੱਚਿਆਂ ਵਲੋਂ ਭੰਗੜੇ ਦਾ ਵੀ ਆਯੋਜਨ ਕੀਤਾ ਗਿਆ।
ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ, ਬਾਕਸਿੰਗ ਕੋਚ, ਗੁਰਸੇਵਕ ਸਿੰਘ, ਕਬੱਡੀ ਕੋਚ, ਨੀਰਜ਼ ਸ਼ਰਮਾਂ, ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਨਵਰੂਪ ਕੌਰ ਹੈਂਡਬਾਲ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਅੰਕੁਸ਼ ਸੇਤੀਆ ਸਟੈਨੋ, ਜਗਮੀਤ ਸਿੰਘ ਕਲਰਕ, ਸੁਰੇਖਾ ਕਲਰਕ ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।