Arth Parkash : Latest Hindi News, News in Hindi
ਸਾਨੂੰ ਆਪਣੇ ਦਫ਼ਤਰ, ਘਰਾਂ ਅੰਦਰ ਅਤੇ ਬਾਹਰ ਸਫਾਈ ਦਾ ਪੂਰਾ ਧਿਆਨ ਰੱਖਣਾ ਸਾਨੂੰ ਆਪਣੇ ਦਫ਼ਤਰ, ਘਰਾਂ ਅੰਦਰ ਅਤੇ ਬਾਹਰ ਸਫਾਈ ਦਾ ਪੂਰਾ ਧਿਆਨ ਰੱਖਣਾ
Monday, 16 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਾਨੂੰ ਆਪਣੇ ਦਫ਼ਤਰ, ਘਰਾਂ ਅੰਦਰ ਅਤੇ ਬਾਹਰ ਸਫਾਈ ਦਾ ਪੂਰਾ ਧਿਆਨ ਰੱਖਣਾ ਚਾਹੀਦਾ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਸਫ਼ਾਈ ਪ੍ਰਤੀ ਸੰਜੀਦਾ ਹੋਣ ਦਾ ਦਿੱਤਾ ਸੁਨੇਹਾ

ਬਠਿੰਡਾ, 17 ਸਤੰਬਰ : ਸਾਨੂੰ ਆਪਣੇ ਦਫ਼ਤਰ, ਘਰਾਂ ਅੰਦਰ ਅਤੇ ਬਾਹਰ ਸਫਾਈ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਗਿੱਲੇ-ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣਾ ਚਾਹੀਦਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਅੱਜ 17 ਸਤੰਬਰ 2024 ਤੋਂ 2 ਅਕਤੂਬਰ 2024 ਤੱਕ ਵਿਸ਼ੇਸ਼ ਸਫ਼ਾਈ ਪੰਦਰਵਾੜਾ ਸ਼ੁਰੂਆਤ ਕਰਦਿਆਂ ਅਧਿਕਾਰੀਆਂ ਨੂੰ ਸਹੁੰ ਚੁਕਵਾਉਣ ਮੌਕੇ ਕੀਤਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਫ਼ਾਈ ਪ੍ਰਤੀ ਸੰਜੀਦਾ ਹੋਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਇਹ ਸਵੱਛਤਾ ਹੀ ਸੇਵਾ 2024 ਮੁਹਿੰਮ 17 ਸਤੰਬਰ 2024 ਤੋਂ 2 ਅਕਤੂਬਰ 2024 ਤੱਕ ਚਲਾਈ ਜਾਵੇਗੀ ਜਿਸ ਮੁਹਿੰਮ ਤਹਿਤ ਸ਼ਹਿਰ ਦੀ ਦਿਖ ਨੂੰ ਸੁਧਾਰਨ ਅਤੇ ਸਾਫ-ਸਫਾਈ ਨੂੰ ਲੈ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਉਨ੍ਹਾਂ ਹਾਜ਼ਰੀਨ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਆਪੋ-ਆਪਣੇ ਦਫ਼ਤਰਾਂਘਰਾਂ ਅਤੇ ਆਲੇ-ਦੁਆਲੇ ਵਿਖੇ ਵੀ ਸਵੱਛਤਾ ਮੁਹਿੰਮ ਤਹਿਤ ਪੂਰੀ ਤਰ੍ਹਾਂ ਕੰਮ ਕੀਤਾ ਜਾਵੇ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਫ਼ਾਈ ਕਰਨ ਨਾਲ ਸਾਡਾ ਆਲਾ-ਦੁਆਲਾ ਤਾਂ ਸਾਫ਼ ਰਹਿੰਦਾ ਹੀ ਹੈ, ਸਗੋਂ ਇਸ ਨਾਲ ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖਤਰਾ ਵੀ ਟਲਿਆ ਰਹਿੰਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ ਸਾਫ-ਸਫਾਈ ਅਤੇ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।

ਇਸ ਮੌਕੇ ਉਨ੍ਹਾਂ ਦੇ ਨਾਲ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਨਪ੍ਰੀਤ ਸਿੰਘ ਅਰਸ਼ੀ ਅਤੇ ਕਾਰਜਕਾਰੀ ਇੰਜਨੀਅਰ ਜਲ ਸਪਲਾਈ ਸ਼੍ਰੀ ਅਮਿਤ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ