Arth Parkash : Latest Hindi News, News in Hindi
ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਤਹਿਤ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ 21 ਸਤੰਬਰ ਤੋ 26 ਸਤੰਬਰ ਤੱਕ ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਤਹਿਤ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ 21 ਸਤੰਬਰ ਤੋ 26 ਸਤੰਬਰ ਤੱਕ
Tuesday, 17 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਤਹਿਤ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ 21 ਸਤੰਬਰ ਤੋ 26 ਸਤੰਬਰ ਤੱਕ
ਫਾਜਿਲਕਾ 18 ਸਤੰਬਰ
               ਪੰਜਾਬ ਸਰਕਾਰ,ਖੇਡਾਂ ਦੇ ਪੱਧਰ ਨੂੰ ਉੱਚਾ ਚੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾ ਦੇ ਭਰਪੂਰ ਯਤਨ ਕਰ ਰਹੀ ਹੈ,ਇਹ ਜਾਣਕਾਰੀ ਸ੍ਰੀ ਰੁਪਿੰਦਰ ਸਿੰਘ ਬਰਾੜ ਜਿਲ੍ਹਾ ਖੇਡ ਅਫਸਰ ਫਾਜਿਲਕਾ ਵੱਲੋ ਦਿੱਤੀ ਗਈ.ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਦੇ ਫਾਜਿਲਕਾ ਜਿਲ੍ਹੇ ਦੇ ਜਿਲ੍ਹਾ ਪੱਧਰੀ ਮੁਕਾਬਲਿਆ ਦਾ ਆਗਾਜ 21 ਸਤੰਬਰ ਤੋ 26 ਸਤੰਬਰ ਜਿਲ੍ਹਾ ਫਾਜਿਲਕਾ ਵਿਖੇ ਕਰਵਾਇਆ ਜਾ ਰਿਹਾ ਹੈ.ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ:14 ਤੋ 70 ਸਾਲ ਤੋ ਉਪਰ ਤੱਕ ਦੇ  ਲੜਕੇ ਲੜਕੀਆਂ, ਮਹਿਲਾ ਪੁਰਸ਼ ਵੱਖ ਵੱਖ ਗੇਮਾਂ ਅਨੁਸਾਰ ਹਿੱਸਾ ਲੈ ਸਕਦੇ ਹਨ.
                ਉਨ੍ਹਾਂ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ” ਲੜੀ ਤਹਿਤ ਜਿਲ੍ਹੇ ਵਿੱਚ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਮਿਤੀ 21 ਸਤੰਬਰ 2024 ਤੋ 26 ਸਤੰਬਰ 2024 ਤੱਕ ਕਰਵਾਏ ਜਾ ਰਹੇ ਹਨ.ਜਿਲ੍ਹਾ ਪੱਧਰ ਖੇਡ ਮੁਕਾਬਲੇ ਵਿੱਚ ਬਲਾਕ ਪੱਧਰ ਟੂਰਨਾਮੈਂਟ ਵਿੱਚ ਕਰਵਾਈਆਂ ਗਈਆਂ ਗੇਮਾਂ ਐਥਲੈਟਿਕਸ, ਫੁੱਟਬਾਲ, ਕਬੱਡੀ(ਨ.ਸ), ਕਬੱਡੀ(ਸ.ਸ), ਖੋਹ^ਖੋਹ,ਵਾਲੀਬਾਲ(ਸਮੈਸਿਗ), ਵਾਲੀਬਾਲ(ਸੂਟਿੰਗ) ਵਿੱਚ ਪਹਿਲੀਆਂ ਦੋ ਪੂਜੀਸ਼ਨਾਂ ਵਾਲੀਆਂ ਟੀਮਾਂ  ਖਿਡਾਰੀ ਭਾਗ ਲੈ ਸਕਣਗੇ. ਇਸ ਤੋ ਇਲਾਵਾ ਜਿਲ੍ਹਾ ਪੱਧਰ ਟੂਰਨਾਮੈਂਟ ਵਿੱਚ ਸਿੱਧਾ ਜਿਲ੍ਹਾ ਪੱਧਰ ਖੇਡਾਂ ਗੱਤਕਾ,ਬਾਸਕਿਟਬਾਲ, ਕੁਸ਼ਤੀ, ਜੂਡੋ, ਕਿੱਕ ਬਾਕਸਿੰਗ, ਪਾਵਰਲੰਿਫਟਿੰਗ, ਬਾਕਸਿੰਗ, ਵੇਟ ਲਿਫਟਿੰਗ, ਟੇਬਲ ਟੈਨਿਸ, ਹੈਂਡਬਾਲ, ਬੈਡਮਿੰਟਨ, ਚੈੱਸ, ਨੈੱਟਬਾਲ, ਸਾਫਟਬਾਲ, ਹਾਕੀ ਅਤੇ ਲਾਅਨ ਟੈਨਿਸ ਖੇਡਾਂ ਦੇ ਮੁਕਾਬਲੇ ਦਫਤਰ ਦੁਆਰਾ ਬਣਾਏ ਸ਼ਡਿਊਲ ਅਨੁਸਾਰ ਕਰਵਾਏ ਜਾਣਗੇ. ਇਹ ਸ਼ਡਿਊਲ ਵੱਖ^ਵੱਖ ਮਾਧਿਅਮਾਂ ਰਾਹੀ ਜਨਤਕ ਕਰ ਦਿੱਤਾ ਜਾਵੇਗਾ.ਇਸ ਤੋ ਇਲਾਵਾ ਜਿਨ੍ਹਾ ਗੇਮਾਂ ਦਾ ਸਿੱਧਾ ਜਿਲ੍ਹਾ ਕਰਵਾਇਆ ਜਾ ਰਿਹਾ ਹੈ,ਇਹਨਾਂ ਖਿਡਾਰੀਆਂ ਟੀਮਾਂ ਲਈ ਵਿਭਾਗ ਵੱਲੋ ਨਿਰਧਾਰਿਤ ਪ੍ਰੋਫਾਰਮਾ ਇਸ ਦਫਤਰ ਪਾਸੋ ਮੁਫਤ ਵਿੱਚ ਪ੍ਰਾਪਤ ਕੀਤਾ ਜਾ ਸਕਦਾ ਹੈ.
                 ਉਹਨਾ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜਦਾ ਹੋਣਾ ਚਾਹੀਦਾ ਹੈ. ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ ਕਾਰਡ ਹੋਣਾ ਜਰੂਰੀ ਹੈ. ਉਮਰ ਦੇ ਸਬੂਤ ਵਜੋ ਖਿਡਾਰੀ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣਗੇ ਅਤੇ ਆਪਣੀ ਸਮਰਸ਼ੀਟ ਨਾਲ ਆਪਣੇ ਬੈਂਕ ਖਾਤੇ ਦੀ ਕਾਪੀ ਨਾਲ ਨੱਥੀ ਕਰਕੇ ਟੂਰਨਾਮੈਂਟ ਸਥਾਨ ਤੇ ਜਮਂਾ ਕਰਵਾਉਣਗੇ.ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀ ਨੂੰ ਆਪਣੀ ਆਨਲਾਇਨ ਰਜਿਸਟ੍ਰੇਸਨ www.eservices.punjab.gov.in ਕਰਨੀ ਜਰੂਰੀ ਹੋਵੇਗੀ.ਕਿਸੇ ਵੀ ਖਿਡਾਰੀ ਨੂੰ  ਟੂਰਨਾਮੈਂਟ  ਵਿੱਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ. ਇਨ੍ਹਾਂ ਜਿਲ੍ਹਾ ਪੱਧਰੀ ਟੂਰਨਾਮੈਂਟ ਦੇ ਸਬੰਧ ਵਿੱਚ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕਰਮਚਾਰੀ ਸ੍ਰੀ ਅਰੁਣ ਕੁਮਾਰ ਜਿਨ੍ਹਾਂ ਦਾ ਮੋ: ਨੰ: 9646606690 ਨਾਲ ਸੰਪਰਕ ਕੀਤਾ ਜਾ ਸਕਦਾ ਹੈ