Arth Parkash : Latest Hindi News, News in Hindi
ਅੱਤਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ ਦੀਆਂ ਚਾਰ ਸੀਟਾਂ ਰਾਖਵੀਆਂ - ਡਿਪਟੀ ਕਮਿਸ਼ਨਰ ਅੱਤਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ ਦੀਆਂ ਚਾਰ ਸੀਟਾਂ ਰਾਖਵੀਆਂ - ਡਿਪਟੀ ਕਮਿਸ਼ਨਰ
Tuesday, 17 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ

ਅੱਤਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ ਦੀਆਂ ਚਾਰ ਸੀਟਾਂ ਰਾਖਵੀਆਂ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 18 ਸੰਤਬਰ 2024 : --ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸ਼ਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿੱਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ ਦੀਆਂ 4 ਸੀਟਾਂ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿਚੋਂ ਭਰਨ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ, ਜੋ ਅੱਤਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ।

                 ਉਨ੍ਹਾਂ ਦੱਸਿਆ ਕਿ ਏ.ਐਨ ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ ਕਾਲਜ, ਮੁੰਬਈ (ਮਹਾਰਾਸ਼ਟਰ) ਵਿਚ ਇਕ-ਇਕ ਸੀਟ ਜਦਕਿ ਪੰਡਿਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ, ਰਾਏਪੁਰ (ਛੱਤੀਸਗੜ੍ਹ) ਵਿਚ ਇਸ ਵਰਗ ਲਈ ਦੋ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ।

                ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਅੱਤਵਾਦ ਦਾ ਸ਼ਿਕਾਰ ਜਾਂ ਅੱਤਵਾਦ ਦੌਰਾਨ ਅਪੰਗ ਹੋਏ ਵਿਅਕਤੀ ਦਾ ਜੀਵਨ ਸਾਥੀ ਜਾਂ ਬੱਚੇ ਹੋਣੇ ਚਾਹੀਦੇ ਹਨ। ਪੰਜਾਬ ਦੇ ਯੋਗ ਵਿਦਿਆਰਥੀ ਵੀ ਇਨ੍ਹਾਂ ਸੀਟਾਂ ਲਈ ਅਪਲਾਈ ਕਰਕੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ ਲਈ ਯੋਗਤਾ ਦੇ ਮਾਪਦੰਡਾਂ ਤਹਿਤ ਉਮੀਦਵਾਰ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ ਦਾਖ਼ਲੇ ਸਮੇਂ 17 ਸਾਲ ਹੋਵੇ ਜਾਂ ਉਹ ਅੰਡਰਗਰੈਜੂਏਟ ਮੈਡੀਕਲ ਕੋਰਸ ਵਿਚ ਦਾਖ਼ਲੇ ਦੇ ਪਹਿਲੇ ਸਾਲ ਵਿਚ 31 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਇਹ ਉਮਰ ਪੂਰੀ ਕਰਦਾ ਹੋਵੇ।

           ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਫਾਰਮ ਮੰਤਰਾਲੇ ਦੀ ਵੈੱਬਸਾਈਟ https://mha.gov.in ਤੋਂ ਡਾਊਨਲੋਡ ਕਰਕੇ ਹੋਰ ਜਾਣਕਾਰੀ ਅਤੇ ਸ਼ਰਤਾਂ ਵੇਖੀਆਂ ਜਾ ਸਕਦੀਆਂ ਹਨ।