Arth Parkash : Latest Hindi News, News in Hindi
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
Tuesday, 17 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਸਟੈਨੋਗ੍ਰਾਫਰ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

ਚੰਡੀਗੜ, 18 ਸਤੰਬਰ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਇਸ ਮੌਕੇ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿਗੋਨੀਆ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।