Arth Parkash : Latest Hindi News, News in Hindi
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਫਾਜਿ਼ਲਕਾ| ਨਰਮੇ ਦੀ ਕਾਸਤ ਨੂੰ ਉਤਾਸਹਿਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਚਲਾਈ ਜਾਗਰੂਕਤਾ ਵੈਨ |
Wednesday, 03 May 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਫਾਜਿ਼ਲਕਾ

ਨਰਮੇ ਦੀ ਕਾਸਤ ਨੂੰ ਉਤਾਸਹਿਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਚਲਾਈ ਜਾਗਰੂਕਤਾ ਵੈਨ

ਫਾਜਿ਼ਲਕਾ, 4 ਮਈ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿ਼ਲ੍ਹੇ ਵਿਚ ਨਰਮੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿਚ ਵਿਭਾਗ ਵੱਲੋਂ ਖੂਈਆਂ ਸਰਵਰ ਬਲਾਕ ਵਿਚ ਕਿਸਾਨਾਂ ਨੂੰ ਨਰਮੇ ਦੀ ਕਾਸਤ ਪ੍ਰਤੀ ਉਤਸਾਹਿਤ ਕਰਨ ਲਈ ਜਾਗਰੂਕਤਾ ਵੈਨ ਚਲਾਈ ਗਈ ਹੈ। ਇਸ ਵੈਨ ਨੂੰ ਅਬੋਹਰ ਦੇ ਐਸਡੀਐਮ ਸ੍ਰੀ ਅਕਾਸ਼ ਬਾਂਸਲ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੰਗ ਅਨੁਸਾਰ ਨਹਿਰੀ ਪਾਣੀ ਵੀ ਮੁਹਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਨਰਮੇ ਦੇ ਬੀਟੀ ਬੀਜਾਂ ਤੇ ਸਬਸਿਡੀ ਲੈਣਾ ਚਾਹੁੰਦੇ ਹਨ ਉਹ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ ਆਨਲਾਈਨ ਅਰਜੀ ਦੇ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਦਫ਼ਤਰ ਜਾਂ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਤਾਲਮੇਲ ਕਰ ਸਕਦੇ ਹਨ।