Arth Parkash : Latest Hindi News, News in Hindi
ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ
Thursday, 19 Sep 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi


ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ

ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਲਿਖਿਆ ਪੱਤਰ

ਪੰਜਾਬ ਵਿਧਾਨ ਸਭਾ ਨੇ ਪਿਛਲੇ ਸਾਲ ਸਰਬਸੰਮਤੀ ਨਾਲ ਕੀਤਾ ਸੀ ਮਤਾ ਪਾਸ

ਚੰਡੀਗੜ੍ਹ, 20 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਨੂੰ ਦੁਹਰਾਇਆ।
ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ਵਿੱਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ ਜਿਸ ਵਿੱਚ ਸਹਿਰੀ ਹਵਾਬਾਜੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸਟਰੀ ਹਵਾਈ ਅੱਡੇ ਦਾ ਨਾਂ “ਸਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸਟਰੀ ਹਵਾਈ ਅੱਡਾ“ ਰੱਖਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸੁਰੂ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪਿਛਲੇ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਨੂੰ ਵੀ ਬੇਨਤੀ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਇਹ ਮਾਮਲਾ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਹਵਾਈ ਅੱਡੇ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਉਸ ਮਹਾਨ ਸਹੀਦ ਨੂੰ ਨਿਮਰ ਸਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਸਹੀਦ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਹੀਦ ਨੇ ਦੇਸ ਨੂੰ ਵਿਦੇਸੀ ਸਾਮਰਾਜਵਾਦ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਅੱਗੇ ਕਿਹਾ ਕਿ ਗਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸਾਂ ਵਿੱਚ ਅਤੇ ਫਿਰ ਦੇਸ ਵਿੱਚ ਆਜਾਦੀ ਦੀ ਪ੍ਰਾਪਤੀ ਲਈ ਅਣਥੱਕ ਯਤਨ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਦਾ ਨਾਂ ਸਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਂ ਸਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਇਸ ਮਹਾਨ ਸਹੀਦ ਨੂੰ ਨਿਮਾਣੀ ਜਿਹੀ ਸਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮ ਰੱਖਣਾ ਉਨ੍ਹਾਂ ਦੀ ਸਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਂ ਮਹਾਨ ਕੌਮੀ ਆਗੂਆਂ ਦੇ ਨਾਂ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।