ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਨਾਮਜ਼ਦਗੀਆਂ ਦਾ ਦੂਸਰਾ ਦਿਨ: ਸਰਪੰਚੀ ਦੇ ਅਹੁਦਿਆਂ ਲਈ 15 ਅਤੇ ਪੰਚਾਂ ਦੇ ਅਹੁਦੇ ਲਈ 16 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਨਾਮਜ਼ਦਗੀ ਭਰਨ ਦੀ ਆਖਰੀ ਮਿਤੀ 4 ਅਕਤੂਬਰ
ਐਸ.ਏ.ਐਸ.ਨਗਰ, 30 ਸਤੰਬਰ:
ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਸੋਮਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਕੁੱਲ 15 ਉਮੀਦਵਾਰਾਂ ਨੇ ਸਰਪੰਚੀ ਦੇ ਅਹੁਦਿਆਂ ਲਈ ਜਦੋਂ ਕਿ 16 ਉਮੀਦਵਾਰਾਂ ਨੇ ਪੰਚੀ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਵਿੱਚ ਮੋਹਾਲੀ ਬਲਾਕ ਵਿੱਚ ਸਰਪੰਚ ਲਈ ਇੱਕ ਨਾਮਜ਼ਦਗੀ, ਖਰੜ ਬਲਾਕ ਵਿੱਚ ਸਰਪੰਚਾਂ ਲਈ ਦੋ ਅਤੇ ਪੰਚਾਂ ਲਈ ਸੱਤ ਨਾਮਜ਼ਦਗੀਆਂ ਸ਼ਾਮਲ ਹਨ। ਡੇਰਾਬੱਸੀ ਬਲਾਕ ਵਿੱਚ ਸਰਪੰਚਾਂ ਲਈ 9 ਅਤੇ ਪੰਚਾਂ ਲਈ ਚਾਰ ਨਾਮਜ਼ਦਗੀਆਂ ਅਤੇ ਮਾਜਰੀ ਬਲਾਕ ਵਿੱਚ ਸਰਪੰਚਾਂ ਲਈ ਤਿੰਨ ਅਤੇ ਪੰਚਾਂ ਲਈ ਪੰਜ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 4 ਅਕਤੂਬਰ ਹੈ।