Arth Parkash : Latest Hindi News, News in Hindi
ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ
Thursday, 03 Oct 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ
ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ
06 ਅਕਤੂਬਰ ਨੂੰ ਹੋਵੇਗੀ ਚੋਣ ਅਮਲੇ ਦੀ ਪਹਿਲੀ ਰਿਹਰਸਲ
ਮਾਨਸਾ, 04 ਅਕਤੂਬਰ :
ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਕੀਤੇ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਜਲੰਧਰ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਨਿਗਰਾਨੀ ਹੇਠ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ  ਦੇ 547 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਪੂਰੀ ਹੋ ਗਈ ਹੈ। ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਜਾ ਰਹੀ ਹੈ, ਜਿੰਨ੍ਹਾਂ ਦੀ ਪਹਿਲੀ ਰਿਹਰਸਲ 06 ਅਕਤੂਬਰ ਨੂੰ ਮਾਨਸਾ, ਸਰਦੂਲਗੜ੍ਹ, ਝੁਨੀਰ, ਭੀਖੀ ਅਤੇ ਬੁਢਲਾਡਾ ਵਿਖੇ ਸਵੇਰੇ 10 ਵਜੇ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਆਈ.ਏ.ਐਸ., ਨੋਡਲ ਅਫ਼ਸਰ ਮੈਨਪਾਵਰ ਮੈਨੇਜ਼ਮੈਂਟ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ  ਭੁਪਿੰਦਰ ਕੌਰ, ਸਹਾਇਕ ਨੋਡਲ ਅਫ਼ਸਰ ਮੈਨਪਾਵਰ-ਕਮ-ਜ਼ਿਲ੍ਹਾ ਸੂਚਨਾ ਅਤੇ ਵਿਗਿਆਨ ਅਫ਼ਸਰ ਰਵੀਨਾ ਢਿੱਲੋਂ, ਨਰਿੰਦਰ ਸਿੰਘ ਮੋਹਲ ਅਤੇ ਵਿਨੈ ਕੁਮਾਰ ਹਾਜ਼ਰ ਸਨ।