Arth Parkash : Latest Hindi News, News in Hindi
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚਲਾਇਆ ਸਫ਼ਾਈ ਅਭਿਆਨ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚਲਾਇਆ ਸਫ਼ਾਈ ਅਭਿਆਨ
Thursday, 03 Oct 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ
ਚਲਾਇਆ ਸਫ਼ਾਈ ਅਭਿਆਨ
ਮਾਨਸਾ, 04 ਅਕਤੂਬਰ :
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਐਚ.ਐਸ.ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਸਰਾ ਲੋਕ ਸੇਵਾ ਕਲੱਬ ਮਾਨਸਾ ਦੇ ਚੇਅਰਮੈਨ ਸ਼੍ਰੀ ਤਰਸੇਮ ਸੇਮੀ ਦੇ ਸਹਿਯੋਗ ਨਾਲ ‘ਸਵੱਛਤਾ ਹੀ ਸੇਵਾ-2024’ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਜਿਵੇਂ ਜ਼ਿਲ੍ਹਾ ਕਚਿਹਰੀਆਂ, ਮਾਤਾ ਸੁੰਦਰੀ ਕਾਲਜ, ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਫਾਈ ਅਭਿਆਨ ਚਲਾਏ ਗਏ।  
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣਾ ਹੈ ਅਤੇ ਲੋਕਾਂ ਨੂੰ ਸਫਾਈ ’ਤੇ ਧਿਆਨ ਦੇਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਆਪਣੇ ਆਲੇ-ਦੁਆਲੇ ਨੂੰ ਸਾਫ ਰੱਖੀਏ, ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਇਸ ਮੁਹਿੰਮ ਵਿੱਚ ਪ੍ਰਿੰਸੀਪਲ ਮਾਤਾ ਸੁੰਦਰੀ ਕਾਲਜ ਡਾ. ਬਰਿੰਦਰ ਕੌਰ, ਪ੍ਰਿੰਸੀਪਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੈਡਮ ਪਰਮਜੀਤ ਕੌਰ, ਪ੍ਰਿੰਸੀਪਲ ਗਾਂਧੀ ਸੀਨੀਅਰ ਸਕੈਂਡਰੀ ਸਕੂਲ ਸ਼੍ਰੀਮਤੀ ਰਿੰਪਲ ਮੌਂਗਾ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਵਿਜੇ ਕੁਮਾਰ ਮਿੱਢਾ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਸ਼੍ਰੀਮਤੀ ਗੁਰਸਿਮਰ ਕੌਰ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।