ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 12 'ਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
- ਪਿਛਲੀਆਂ ਸਰਕਾਰਾਂ ਨੇ ਨਹੀਂ ਲਈ ਇਲਾਕੇ ਦੀ ਸਾਰ - ਦਲਜੀਤ ਸਿੰਘ ਗਰੇਵਾਲ
- ਕਿਹਾ! ਜਲਦ ਸੀਵਰੇਜ ਲਾਈਨ, ਪੀਣ ਵਾਲੇ ਪਾਣੀ ਅਤੇ ਹੋਰ ਕਾਰਜ਼ਾਂ ਨੂੰ ਕੀਤਾ ਜਾਵੇਗਾ ਮੁਕੰਮਲ
ਲੁਧਿਆਣਾ, 07 ਅਕਤੂਬਰ (2024) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 12 ਅਧੀਨ ਗੁਰੂ ਨਾਨਕ ਅਸਟੇਟ ਅਤੇ ਹੋਰਨਾ ਮੁਹੱਲਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਹਨਾਂ ਕਿਹਾ ਕਿ ਸੂਬੇ ਅੰਦਰ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਅੱਜ ਵਾਰਡ ਨੰਬਰ 12 ਦੇ ਗੁਰੂ ਨਾਨਕ ਅਸਟੇਟ ਅਤੇ ਹੋਰਨਾ ਮੁਹੱਲਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਉਹਨਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਇਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੋਟਰ ਦੇ ਤੌਰ 'ਤੇ ਤਾਂ ਜਰੂਰ ਵਰਤਿਆ ਪਰ ਇਲਾਕੇ ਦੀ ਸਾਰ ਨਹੀਂ ਲਈ ਜਿਸ ਕਾਰਨ ਇਹ ਇਲਾਕੇ ਕਾਫੀ ਪੱਛੜ ਚੁੱਕੇ ਸਨ. ਉਹਨਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਜਮੀਨੀ ਪੱਧਰ 'ਤੇ ਵਿਕਾਸ ਕਾਰਜ਼ ਜਾਰੀ ਹਨ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਵਿਕਾਸ ਦੇ ਕਈ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਮੌਕੇ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਆਪ ਦੇ ਯੂਥ ਆਗੂ ਰਵਿੰਦਰ ਸਿੰਘ ਰਾਜੂ, ਸੁਰਜੀਤ ਸਿੰਘ ਠੇਕੇਦਾਰ, ਸੁਖਮਿੰਦਰ ਸਿੰਘ, ਗੁਰਨਾਮ ਸਿੰਘ ਗਾਮਾ, ਲਖਵਿੰਦਰ ਗਿੱਲ, ਮੋਹਨੀ ਪ੍ਰਧਾਨ, ਅਮਰ ਮਕੌੜੀ, ਪੀ.ਏ. ਗੁਰਸ਼ਰਨ ਦੀਪ ਸਿੰਘ, ਚਰਨਜੀਤ ਸਿੰਘ ਚੰਨੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।