Arth Parkash : Latest Hindi News, News in Hindi
ਅੰਮ੍ਰਿਤਸਰ ਵਿਖੇ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਹੋਏ ਸਾਮਲ ਅੰਮ੍ਰਿਤਸਰ ਵਿਖੇ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਹੋਏ ਸਾਮਲ
Friday, 11 Oct 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮੁੱਖ ਮੰਤਰੀ ਦਫਤਰ, ਪੰਜਾਬ

ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

 ਅੰਮ੍ਰਿਤਸਰ ਵਿਖੇ ਦੁਸਹਿਰੇ ਦੇ ਪ੍ਰੋਗਰਾਮ ਵਿੱਚ ਹੋਏ ਸਾਮਲ

ਅੰਮ੍ਰਿਤਸਰ, 12 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ‘ਤੇ ਕਾਬੂ ਰੱਖਣ ਅਤੇ ਨਫਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹੋ ਤਿੰਨ ਕਾਰਕ ਸਭ ਤੋਂ ਬੁੱਧੀਮਾਨ ਰਾਜਾ ਰਾਵਣ ਦੇ ਪਤਨ ਦਾ ਕਾਰਨ ਬਣੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਉਪਦੇਸ ਵੀ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਪੁਰਾਤਨ ਸਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ ਵਿੱਚ ਇਸ ਤਿਉਹਾਰ ਨੂੰ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਹੈ, ਜੋ ਸਮਾਜ ਵਿੱਚ ਸਦਭਾਵਨਾ, ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਸਮਾਨਤਾ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਦਰਸ ਜੀਵਨ ਜਿਉਣ ਦਾ ਰਾਹ ਦਿਖਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਖੁਸੀ ਭਰਿਆ ਤਿਉਹਾਰ ਸੂਬੇ ਵਿੱਚ ਸਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਇਕਜੁੱਟ ਹੋ ਕੇ ਮਨਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ ਦੇ ਭੇਦਭਾਵ ਤੋਂ ਉਪਰ ਉੱਠ ਕੇ ਪੂਰੇ ਧਾਰਮਿਕ ਉਤਸਾਹ ਨਾਲ ਮਨਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ ਦਾ ਮੋਹਰੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ਵਿੱਚ ਹੈ।