Arth Parkash : Latest Hindi News, News in Hindi
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ’ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ’ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ
Friday, 11 Oct 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ’ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ
- ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਪੁਲਿਸ ਟੀਮਾਂ ਵੱਲੋਂ ਬਲੇਨੋ ਕਾਰ ਤੋਂ ਬਰਾਮਦ ਦਸਤਾਵੇਜ਼ਾਂ ਦੇ ਆਧਾਰ ‘ਤੇ ਫਰਾਰ ਵਿਅਕਤੀਆਂ ਵਿੱਚੋਂ ਇੱਕ ਦੀ ਪਛਾਣ: ਡੀਜੀਪੀ ਗੌਰਵ ਯਾਦਵ
- ਪੁਲਿਸ ਟੀਮਾਂ ਵੱਲੋਂ ਦੋਵਾਂ ਭਗੌੜਿਆਂ ਨੂੰ ਫੜਨ ਲਈ ਛਾਪੇਮਾਰੀ ਜਾਰੀ
ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ:
ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਇੱਕ ਮਾਰੂਤੀ ਬਲੇਨੋ ਕਾਰ ’ਚੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਦੱਸਣਯੋਗ ਹੈ ਕਿ ਮੁਲਜ਼ਮ ਜਿਸ ਦੀ ਪਛਾਣ ਸੁਖਰਾਜ ਸਿੰਘ ਵਜੋਂ ਹੋਈ ਹੈ, ਉਹ ਬਲੇਨੋ ਕਾਰ ਦਾ ਮਾਲਕ ਸੀ ਅਤੇ ਹੈਰੋਇਨ ਦੀ ਖੇਪ ਦਾ ਕਥਿਤ ਸਪਲਾਇਰ ਵੀ ਸੀ, ਜੋ ਆਪਣੇ ਸਾਥੀ ਸਮੇਤ ਆਪਣੀ ਮਹਿੰਦਰਾ ਸਕਾਰਪੀਓ ਕਾਰ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵਿੱਚ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਟੀਮ ਨੇ ਮੌਕੇ ’ਤੇ ਹੀ ਬਲੇਨੋ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.46ਏ.ਜੀ. 1224), ਜਿਸ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ, ਨੂੰ ਕਬਜ਼ੇ ’ਚ ਲੈ ਲਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕਾਰਾਂ ਵਿੱਚ ਸਵਾਰ ਵਿਅਕਤੀਆਂ ਦਰਮਿਆਨ ਹੈਰੋਇਨ ਦੀ ਖੇਪ ਦੇ ਲੈਣ-ਦੇਣ ਬਾਰੇ ਮਿਲੀ ਖੁਫੀਆ ਜਾਣਕਾਰੀ ਉਪਰੰਤ ਡੀਐਸਪੀ ਸੀਆਈ ਨਵਤੇਜ ਸਿੰਘ ਦੀ ਅਗਵਾਈ ਵਿੱਚ ਸੀਆਈ ਅੰਮ੍ਰਿਤਸਰ ਦੀ ਪੁਲੀਸ ਟੀਮ ਨੇ ਇੰਡੀਅਨ ਆਇਲ ਪੈਟਰੋਲ ਪੰਪ, ਪਿੰਡ ਸੁੱਖੇਵਾਲਾ, ਅੰਮ੍ਰਿਤਸਰ ਦੇ ਨੇੜਿਓਂ ਸੜਕ ਕਿਨਾਰੇ ਖੜ੍ਹੀਆਂ ਦੋਵੇਂ ਕਾਰਾਂ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ, ਉਸ ਸਮੇਂ ਦੋਵੇਂ ਵਾਹਨਾਂ ਦੇ ਡਰਾਈਵਰ ਸਕਾਰਪੀਓ ਕਾਰ ਕੋਲ ਖੜ੍ਹੇ ਕੋਈ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੇਖ ਕੇ ਦੋਵੇਂ ਦੋਸ਼ੀ ਮਹਿੰਦਰਾ ਸਕਾਰਪੀਓ ਕਾਰ ’ਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਏ, ਜਦਕਿ ਆਪਣੀ ਦੂਜੀ ਬਲੇਨੋ ਕਾਰ ਉਥੇ ਹੀ ਛੱਡ ਗਏ। ਬਲੇਨੋ ਕਾਰ ਦੀ ਚੈਕਿੰਗ ਕਰਨ ’ਤੇ ਪੁਲਿਸ ਟੀਮਾਂ ਨੇ ਕਾਰ ’ਚੋਂ ਹੈਰੋਇਨ ਦੀ ਖੇਪ, 1000 ਰੁਪਏ ਨਕਦ, ਸੁਖਰਾਜ ਸਿੰਘ ਦਾ ਆਧਾਰ ਕਾਰਡ ਤੇ ਵੋਟਰ ਆਈਡੀ ਕਾਰਡ ਦੀਆਂ ਫੋਟੋ ਕਾਪੀਆਂ ਬਰਾਮਦ ਕੀਤੀਆਂ।
ਡੀਜੀਪੀ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਸੁਖਰਾਜ ਸਿੰਘ ਨੇ ਸਕਾਰਪੀਓ ਕਾਰ ਵਿੱਚ ਸਵਾਰ ਵਿਅਕਤੀ ਨੂੰ ਹੈਰੋਇਨ ਦੀ ਖੇਪ ਦੇਣੀ ਸੀ। ਉਨ੍ਹਾਂ ਕਿਹਾ ਕਿ ਉਸ ਦੇ ਦੂਸਰੇ ਸਾਥੀ ਦੀ ਪਛਾਣ ਕਰਨ ਲਈ ਕੋਸ਼ਿਸ਼ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਦੋਵਾਂ ਭਗੌੜਿਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਦੀ ਧਾਰਾ 21, 25 ਅਤੇ 29 ਤਹਿਤ ਐਫਆਈਆਰ ਨੰਬਰ 61 ਮਿਤੀ 11-10-2024 ਨੂੰ ਦਰਜ ਕੀਤੀ ਗਈ ਹੈ।