Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਮੰਡੀ ’ਚ ਖਰੀਦ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਮੰਡੀ ’ਚ ਖਰੀਦ ਦਾ ਜਾਇਜ਼ਾ
Sunday, 13 Oct 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਮੰਡੀ ’ਚ ਖਰੀਦ ਦਾ ਜਾਇਜ਼ਾ

ਕਿਹਾ, ਜ਼ਿਲ੍ਹੇ ’ਚ ਕਿਸਾਨਾਂ ਨੂੰ ਝੋਨਾ ਵੇਚਣ ’ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

ਖਰੀਦ ਏਜੰਸੀਆਂ ਨੂੰ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼

ਮੰਡੀਆਂ ’ਚ 40529 ਮੀਟ੍ਰਿਕ ਟਨ ਦੀ ਖਰੀਦ ਹੋਈ ਅਤੇ 84.03 ਕਰੋੜ ਦੀ ਅਦਾਇਗੀ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 14 ਅਕਤੂਬਰ, 2024:
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਅੱਜ ਡੇਰਾਬੱਸੀ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਦੁਹਰਾਇਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ’ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਲ੍ਹ ਸ਼ਾਮ ਤੱਕ 42501 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 40259 ਮੀਟ੍ਰਿਕ ਟਨ ਉਪਜ ਖਰੀਦ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਨਿਰੰਤਰ ਜਾਰੀ ਹੈ ਅਤੇ ਇਸ ਵਿੱਚ ਕੋਈ ਛੁੱਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਦੱਸਿਆ ਕਿ ਕਲ੍ਹ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 84.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਏਜੰਸੀਆਂ ਨੂੰ ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ’ਚ ਭੀੜ-ਭੜੱਕੇ ਨੂੰ ਰੋਕਣ ਲਈ ਲਿਫ਼ਟਿੰਗ ’ਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਕੁੱਝ ਹੋਰ ਮੰਡੀਆਂ ਐਫ਼ ਸੀ ਆਈ ਨੂੰ ਖਰੀਦ ਕਾਰਜਾਂ ਲਈ ਸੌਂਪੀਆਂ ਗਈਆਂ ਹਨ ਤਾਂ ਉੱਥੋਂ ਨਾਲ ਦੀ ਨਾਲ ਲਿਫ਼ਟਿੰਗ ਹੋ ਸਕੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਖਰੀਦ ਨੂੰ ਨਿਰਵਿਘਨ ਚਲਾਉਣ ਲਈ ਰੋਜ਼ਾਨਾ ਸਵੇਰੇ ਖਰੀਦ ਕਾਰਜਾਂ ਦੀ ਸਮੀਖਿਆ ਕਰਦਾ ਹੈ ਅਤੇ ਮੀਟਿੰਗ ’ਚ ਹਾਜ਼ਰ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਮੰਡੀਆਂ ’ਚ ਦਰਪੇਸ਼ ਮੁਸ਼ਕਿਲਾਂ ਅਤੇ ਰੁਕਾਵਟਾਂ ਬਾਰੇ ਪੁੱਛ ਕੇ, ਉਨ੍ਹਾਂ ਨੂੰ ਦੂਰ ਕਰਦਾ ਹੈ।
ਇਸ ਮੌਕੇ ਉਨ੍ਹਾਂ ਨੇ ਮੰਡੀ ’ਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਬਾਤ ਕਰਕੇ, ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਜਾਣੀਆਂ ਅਤੇ ਉਨ੍ਹਾਂ ਨੂੰ ਜਲਦ ਦੂਰ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਜੇ ਕੁਮਾਰ ਸਿੰਗਲਾ ਵੀ ਮੌਜੂਦ ਸਨ।
ਫ਼ੋਟੋ ਕੈਪਸ਼ਨ:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਡੇਰਾਬੱਸੀ (ਧਨੌਨੀ) ਦੀ ਮੰਡੀ ’ਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ।