ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਉਪ-ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ : ਜ਼ਿਲ੍ਹਾ ਮੈਜਿਸਟਰੇਟ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਕਤੂਬਰ:
ਭਾਰਤ ਦੇ ਉਪ ਰਾਸ਼ਟਰਪਤੀ ਆਈ.ਬੀ.ਐਸ. ਲੀਡਰਸ਼ਿਪ ਸਮਿੱਟ ਸੰਮੇਲਨ ਦੀ ਸ਼ੁਰੂਆਤ ਕਰਨ ਅਤੇ ਸੰਬੋਧਨ ਕਰਨ ਲਈ ਇੰਡੀਅਨ ਸਕੂਲ ਆਫ ਬਿਜਨਸ, ਨਾਲੇਜ ਸਿਟੀ, ਸੈਕਟਰ 81, ਮੋਹਾਲੀ ਵਿਖੇ 18 ਅਕਤੂਬਰ ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਚੈਪਟਰ 11 (ਸੀ-ਅਰਜੈਂਟ ਕੇਸਿਸ ਆਫ ਨੁਆਸੈਂਸ ਔਰ ਅਪਰੀਹੈਂਡਿਡ ਡੇਂਜਰ) ਅਧੀਨ ਧਾਰਾ 163, ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਇੰਡੀਅਨ ਸਕੂਲ ਆਫ ਬਿਜਨਸ, ਨਾਲੇਜ ਸਿਟੀ ਸੈਕਟਰ 81 ਮੋਹਾਲੀ ਆਲੇ ਦੁਆਲੇ ਦੇ 5 ਕਿਲੋਮੀਟਰ ਦੇ ਅਰਧ-ਵਿਆਸੀ ਏਰੀਏ ‘ਤੇ ਡਰੋਨ ਉਡਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਸ ਏਰੀਆ ਨੂੰ ਨੋ-ਫਲਾਇੰਗ ਜ਼ੋਨ (No flying Zone) ਵੀ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ 18 ਅਕਤੂਬਰ 2024 ਨੂੰ ਉਕਤ ਏਰੀਏ ਵਿੱਚ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।