Arth Parkash : Latest Hindi News, News in Hindi
ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਕਲੱਸਟਰ, ਨੋਡਲ ਅਫਸਰ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਕਾਰਜ ਯੋਜਨਾ ਅਨੁਸਾਰ ਤ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਕਲੱਸਟਰ, ਨੋਡਲ ਅਫਸਰ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਕਾਰਜ ਯੋਜਨਾ ਅਨੁਸਾਰ ਤਨਦੇਹੀ ਨਾਲ ਕੰਮ ਕਰਨ - ਡੀ.ਸੀ.
Thursday, 17 Oct 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਫਿਰੋਜ਼ਪੁਰ

ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਕਲੱਸਟਰਨੋਡਲ ਅਫਸਰ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਕਾਰਜ ਯੋਜਨਾ ਅਨੁਸਾਰ ਤਨਦੇਹੀ ਨਾਲ ਕੰਮ ਕਰਨ - ਡੀ.ਸੀ.

ਪਰਾਲੀ ਸਾੜਨ ਦੇ ਮਾਮਲੇ ਰੋਕਣ ਲਈ ਹੌਟ-ਸਪਾਟ ਪਿੰਡਾਂ ਤੇ ਰੱਖੀ ਜਾਵੇ ਸਖ਼ਤ ਨਿਗਰਾਨੀ

ਕਿਸਾਨਾਂ ਨੂੰ ਪਰਾਲ਼ੀ ਪ੍ਰਬੰਧਨ ਲਈ ਉੱਨਤ ਕਿਸਾਨ ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ  

 ਫਿਰੋਜ਼ਪੁਰ 18 ਅਕਤੂਬਰ 2024.....

            ਝੋਨੇ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਨਿਯੁਕਤ ਕਲੱਸਟਰਨੋਡਲ ਅਫਸਰ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਕਾਰਜ ਯੋਜਨਾ ਅਨੁਸਾਰ ਤਨਦੇਹੀ ਨਾਲ ਕੰਮ ਕਰਨ। ਹਾਟ ਸਪਾਟ ਪਿੰਡਾਂ ਵਿੱਚ ਪੈਟਰੋਲਿੰਗ ਵਧਾਈ ਜਾਵੇ ਅਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਬਾਰੇ ਪ੍ਰੇਰਿਤ ਕੀਤਾ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਐੱਸ.ਡੀ.ਐੱਮਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡਪੁਲਿਸ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੱਖੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਐੱਸ.ਪੀ.(ਡੀ) ਰਣਧੀਰ ਕੁਮਾਰ ਵੀ ਹਾਜ਼ਰ ਸਨ।

          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਐੱਸ.ਡੀ.ਐੱਮਜ਼ਤਹਿਸੀਲਦਾਰਕਲੱਸਟਰਪਿਡ ਦੇ ਪਟਵਾਰੀਹੋਰ ਵਿਭਾਗਾਂ ਦੇ ਅਧਿਕਾਰੀ ਬਤੌਰ ਨੋਡਲ ਅਫਸਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਰਹੇ 24 ਹੌਟ ਸਪਾਟ ਪਿੰਡਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਸਬੰਧਿਤ ਅਧਿਕਾਰੀ ਹੌਟ ਸਪਾਟ ਪਿੰਡਾਂ ਦੀ ਸਖ਼ਤ ਨਿਗਰਾਨੀ ਲਈ ਥਾਣਾ ਮੁਖੀਆਂ ਨਾਲ ਵੀ ਤਾਲਮੇਲ ਰੱਖਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

                ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਪ੍ਰਬੰਧ ਲਈ ਉਪਲੱਬਧ ਮਸ਼ੀਨਾਂ ਦੀ ਪਿੰਡ ਵਾਰ ਸੂਚੀ ਤਿਆਰ ਕਰਕੇ ਇਨ੍ਹਾਂ ਦੀ ਮੈਪਿੰਗ ਵੀ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਾਂ ਲੈਣ ਲਈ ਇੰਜੀ. ਸਤਿੰਦਰ ਸਿੰਘ ਨਾਲ ਮੋਬਾਇਲ ਨੰ.94782-33980 ਜਾਂ ਜੂਨੀ. ਤਕਨੀਸ਼ੀਅਨ ਗੁਰਮੇਜ ਸਿੰਘ ਨਾਲ 98551-83341 'ਤੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜਮੀਨ ਦੀ ਉਪਜਾਊ ਸ਼ਕਤੀ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਪ੍ਰਦੂਸ਼ਣ ਨਾਲ ਅਨੇਕਾਂ ਬਿਮਾਰੀਆਂ ਹੁੰਦੀਆਂ ਹਨ ਤੇ ਮਿੱਤਰ ਕੀਟ ਅਤੇ ਜੀਵ ਜੰਤੂ ਵੀ ਨਸ਼ਟ ਹੁੰਦੇ  ਹਨ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਉੱਨਤ ਕਿਸਾਨ ਨਾਂ ਦੀ ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਐਪ ਰਾਹੀਂ ਕਿਸਾਨ ਆਪਣੇ ਨੇੜੇ ਉਪਲਬਧ ਮਸ਼ੀਨਾਂ ਦੀ ਜਾਣਕਾਰੀ ਲੈਣ ਦੇ ਨਾਲ ਨਾਲ ਆਪਣੀ ਜਰੂਰਤ ਅਨੁਸਾਰ ਮਸ਼ੀਨਾਂ ਦੀ ਬੁਕਿੰਗ ਕਰਵਾ ਸਕਦੇ ਹਨ। ਉਨਾਂ ਨੇ ਕਿਸਾਨਾਂ ਨੂੰ ਇਸ ਮੋਬਾਈਲ ਐਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ

      ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਰਣਦੀਪ ਸਿੰਘ, ਐਸ.ਡੀ.ਐਮ. ਗੁਰੂਹਰਸਹਾਏ ਦਿਵਯਾ ਪੀ., ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਅਤੇ ਡੀ.ਐਸ.ਪੀਜ਼ ਵੀ ਹਾਜ਼ਰ ਸਨ।