Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Friday, 25 Oct 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਝੇਨੇ ਦੀ ਖਰੀਦ ਪ੍ਰਬੰਧਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼

ਸ੍ਰੀ ਮੁਕਤਸਰ ਸਾਹਿਬ, 26  ਅਕਤੂਬਰ

ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਅਤੇ ਐਸ.ਐਸ.ਪੀ. ਸ੍ਰੀ ਤੁਸ਼ਾਰ ਗੁਪਤਾ ਵੱਲੋਂ ਜ਼ਿਲ੍ਹੇ ਦੇ ਪਿੰਡ ਦੋਦਾ ਦੀ ਅਨਾਜ ਮੰਡੀ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਅਨਾਜ ਮੰਡੀ ਦੀ ਦੌਰਾ ਕੀਤਾ।


     ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਜਿਵੇਂ ਹੀ ਕਿਸਾਨ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਉਣ ਤਾਂ ਬਿਨ੍ਹਾਂ ਕਿਸੇ ਦੇਰੀ ਤੋਂ ਉਨ੍ਹਾਂ ਦੀ ਫ਼ਸਲ ਦੀ ਖਰੀਦ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ ਅਤੇ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਅਦਾਇਗੀ ਵੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼-ਸੁਥਰੀ ਫ਼ਸਲ ਲਿਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਫਸਲ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਗੋਂ ਇਸ ਦੀ ਖਾਦ ਦੇ ਰੂਪ ਵਿੱਚ ਵਰਤੋਂ ਕੀਤੀ ਜਾਵੇ ਅਤੇ ਇਸ ਤਰ੍ਹਾਂ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਵਰਤੋਂ ਕਰਕੇ ਜਿੱਥੇ ਅਸੀਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਤੋਂ ਬਚਾ ਸਕਦੇ ਹਾਂ ਉੱਥੇ ਆਪਣੀ ਜਮੀਨੀ ਤਾਕਤ ਨੂੰ ਵੀ ਕਾਇਮ ਰੱਖ ਸਕਦੇ ਹਾਂ।

          ਜ਼ਿਕਰਯੋਗ ਹੈ ਕਿ ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਅਤੇ ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਬਰਾੜ ਵੱਲੋਂ ਵੀ ਆਪਣੀਆਂ-ਆਪਣੀਆਂ ਤਹਿਸੀਲਾਂ ਦੀਆਂ ਮੰਡੀਆਂ ਵਿੱਚ ਲਗਾਤਾਰ ਵਿਜ਼ਟ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ, ਸ੍ਰੀ ਗੁਰਤਾਰ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।