Arth Parkash : Latest Hindi News, News in Hindi
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ
Monday, 28 Oct 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਚੰਡੀਗੜ੍ਹ, 29 ਅਕਤੂਬਰ:


ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’’ ਤੇ ਚੱਲਣ ਦੀ ਅਪੀਲ ਕਰਦਿਆਂ ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ।

ਸ. ਸੰਧਵਾਂ ਨੇ ਕਿਹਾ ਕਿ ਯੋਗ ਲਾਭਪਾਤਰੀ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦ ਸਬਸਿਡੀ 'ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ ਮਸ਼ੀਨਾਂ ਖਰੀਦ ਸਕਦੇ ਹਨ। ਕਸਟਮ ਹਾਇਰਿੰਗ ਸੈਂਟਰ 30 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਕੀਤੇ ਜਾ ਸਕਦੇ ਹਨ ਅਤੇ ਮਸ਼ੀਨਾਂ 80 ਫੀਸਦ ਸਬਸਿਡੀ 'ਤੇ ਖਰੀਦੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਹਿੰਦ-ਖੂਹੰਦ ਇਕੱਤਰ ਕਰਨ ਸਬੰਧੀ ਬੁਨਿਆਦੀ ਢਾਂਚੇ, ਬੇਲਿੰਗ, ਢੋਆ-ਢੋਆਈ ਅਤੇ ਸਟੋਰੇਜ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਸਨਮਾਨ ਕੀਤਾ ਜਾਵੇਗਾ।