Arth Parkash : Latest Hindi News, News in Hindi
ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ
Sunday, 03 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਨਹੀਂ ਵਧਾਉਂਦੇ

ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  4 ਨਵੰਬਰ :

ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਆਖਿਆ ਕਿ ਅੱਜਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿਚ ਮੱਛਰ ਰੋਕਥਾਮ ਦੇ ਉਪਾਅ ਕੀਤੇ ਜਾਣ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ।

       ਸਿਹਤ ਅਧਿਕਾਰੀਆਂ ਨੇ ਦਸਿਆ ਕਿ ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਬਲੱਡ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਕਿਸੇ ਵੀ ਤਰ੍ਹਾਂ ਦੇ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਘਰ-ਘਰ ਜਾ ਕੇ ਸਰਵੇ ਕਰਨ ਦਾ ਕੰਮ ਜਨਵਰੀ ਮਹੀਨੇ ਤੋਂ ਲਗਾਤਾਰ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਖ਼ੁਦ ਸਾਵਧਾਨੀਆਂ ਵਰਤ ਕੇ ਸਿਹਤ ਵਿਭਾਗ ਦਾ ਸਹਿਯੋਗ ਕਰਨਾ ਚਾਹੀਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚਦਰਦ, ਅੱਖ ਦੇ ਪਿਛਲੇ ਹਿੱਸੇ ਵਿਚਦਰਦ, ਹਾਲਤਖ਼ਰਾਬਹੋਣ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ, ਜੀ ਕੱਚਾ ਹੋਣਾਅਤੇ ਉਲਟੀਆਂ ਆਉਣਾਆਦਿਸ਼ਾਮਲਹਨ। ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ਪਾਣੀਵਿਚਪਲਦੇ ਹਨਜਿਵੇਂ ਕੂਲਰਾਂ, ਪਾਣੀਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।ਇਨ੍ਹਾਂ ਵਿਚ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

ਫ਼ੋਟੋਕੈਪਸ਼ਨ : ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ।