Arth Parkash : Latest Hindi News, News in Hindi
ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਕਲਪ ਤਰੀਕਿਆਂ ਨਾਲ ਯੋਗ ਪ੍ਰਬੰਧਨ ਕਰਨ ਕਿਸਾਨ-ਡਿਪਟੀ ਕਮਿਸ਼ਨਰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਕਲਪ ਤਰੀਕਿਆਂ ਨਾਲ ਯੋਗ ਪ੍ਰਬੰਧਨ ਕਰਨ ਕਿਸਾਨ-ਡਿਪਟੀ ਕਮਿਸ਼ਨਰ
Monday, 04 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਮਾਨਸਾ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿੰਡ ਘਰਾਂਗਣਾ ਵਿਖੇ
ਰਾਲੀ ਨੂੰ ਲੱਗੀ ਅੱਗ ਬੁਝਾਈ
ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਕਲਪ ਤਰੀਕਿਆਂ ਨਾਲ ਯੋਗ ਪ੍ਰਬੰਧਨ ਕਰਨ ਕਿਸਾਨ-ਡਿਪਟੀ ਕਮਿਸ਼ਨਰ
ਪਰਾਲੀ ਦਾ ਧੂੰਆਂ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਲਈ
ਹਾਨੀਕਾਰਕ-ਐਸ.ਐਸ.ਪੀ.
 ਮਾਨਸਾ, 5 ਨਵੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਵੱਲੋਂ ਪਿੰਡ ਘਰਾਂਗਣਾਂ ਵਿਖੇ ਕਿਸਾਨ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਖੇਤਾਂ ਵਿੱਚ ਜਾ ਕੇ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੈਕਲਪਿਕ ਤਰੀਕਿਆਂ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੁਰੱਖਿਆ ਵਿਚ ਸਹਿਯੋਗ ਕਰਨ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਰਾਲੀ ਦੇ ਯੋਗ ਪ੍ਰਬੰਧਨ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਤਹਿਤ ਲਗਾਤਾਰ ਕੈਂਪ ਵੀ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਐਕਸ-ਸੀਟੂ ਅਤੇ ਇਨ-ਸੀਟੂ ਮੈਨੇਜਮੈਂਟ ਰਾਹੀਂ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਕਸਾਰ ਤਰੀਕਿਆਂ ਨਾਲ ਨਾ ਕੇਵਲ ਵਾਤਾਵਰਣ ਦੀ ਸੁਰੱਖਿਆ ਹੁੰਦੀ ਹੈ ਬਲਕਿ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕਿਸੇ ਵਿਸ਼ੇਸ਼ ਮਸ਼ੀਨਰੀ ਦੀ ਜ਼ਰੂਰਤ ਹੁੰਦੀ ਹੈ, ਤਾਂ ਸਬੰਧਤ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ’ਤੇ ਸਖਤ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਬਲਕਿ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਅਤੇ ਇਹ ਮਨੁੱਖੀ ਸਿਹਤ ਅਤੇ ਜੀਵ-ਜੰਤੂਆਂ ਲਈ ਵੀ ਕਾਫ਼ੀ ਹਾਨੀਕਾਰਕ ਹੁੰਦਾ ਹੈ।