Arth Parkash : Latest Hindi News, News in Hindi
ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
Tuesday, 05 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਬਠਿੰਡਾ, 6 ਨਵੰਬਰ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ ਸ਼੍ਰੀ ਓਮ ਪ੍ਰਕਾਸ਼ ਨੇ ਸਾਂਝੀ ਕੀਤੀ

        ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ ਸ਼੍ਰੀ ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ ਸ਼੍ਰੀ ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ

ਇਸੇ ਤਰ੍ਹਾਂ 6 ਨਵੰਬਰ ਨੂੰ ਸਿਖਲਾਈ ਪ੍ਰੋਗਰਾਮ ਦੌਰਾਨ ਡਾਵਿਕਾਸਦੀਪ ਸਹਾਇਕ ਪ੍ਰੋਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਤੋਂ ਇਲਾਵਾ ਲੋਕਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਰੱਖਿਆ ਜਾਵੇ ਤਹਿਤ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ

ਇਸ 2 ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ