Arth Parkash : Latest Hindi News, News in Hindi
ਡੀ.ਏ.ਪੀ. ਕਾਲਾਬਜ਼ਾਰੀ ਰੋਕਣ ਲਈ  ਖੇਤੀਬਾੜੀ ਟੀਮਾਂ ਲਗਾਤਾਰ ਕਰ ਰਹੀਆਂ ਹਨ ਡੀਲਰਾਂ ਤੇ ਖਾਦ ਦੀਆਂ ਦੁਕਾਨਾਂ ਉਪਰ ਚੈਕਿੰਗਾ ਡੀ.ਏ.ਪੀ. ਕਾਲਾਬਜ਼ਾਰੀ ਰੋਕਣ ਲਈ  ਖੇਤੀਬਾੜੀ ਟੀਮਾਂ ਲਗਾਤਾਰ ਕਰ ਰਹੀਆਂ ਹਨ ਡੀਲਰਾਂ ਤੇ ਖਾਦ ਦੀਆਂ ਦੁਕਾਨਾਂ ਉਪਰ ਚੈਕਿੰਗਾਂ
Saturday, 09 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡੀ.ਏ.ਪੀ. ਕਾਲਾਬਜ਼ਾਰੀ ਰੋਕਣ ਲਈ  ਖੇਤੀਬਾੜੀ ਟੀਮਾਂ ਲਗਾਤਾਰ ਕਰ ਰਹੀਆਂ ਹਨ ਡੀਲਰਾਂ ਤੇ ਖਾਦ ਦੀਆਂ ਦੁਕਾਨਾਂ ਉਪਰ ਚੈਕਿੰਗਾਂ

 ਮੁੱਖ ਖੇਤੀਬਾੜੀ ਅਫਸਰ ਨੇ ਡੀ ਏ ਪੀ  ਦੇ ਬਦਲ ਵਜੋਂ ਵਰਤੀਆਂ ਜਾਂਦੀਆਂ ਖਾਦਾਂ ਦੀ ਜਾਣਕਾਰੀ ਕੀਤੀ ਸਾਂਝੀ

ਫਾਜ਼ਿਲਕਾ 9 ਨਵੰਬਰ
ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਹਮੇਸ਼ਾ ਚੌਕਸ ਰਹਿ ਰਿਹਾ ਹੈ। ਜ਼ਿਲ੍ਹੇ ਦੇ ਨਾਲ ਨਾਲ ਸਮੂਹ ਬਲਾਕਾਂ ਦੀਆਂ ਟੀਮਾਂ ਵੀ ਇਸ ਉਪਰ ਬਾਜ ਅੱਖ ਰੱਖ ਰਹੀਆਂ ਹਨ। ਬਲਾਕ ਪੱਧਰੀ ਟੀਮਾਂ ਵੀ ਫੀਲਡ ਵਿੱਚ ਲਗਾਤਾਰ ਵਿਚਰ ਕੇ ਖਾਦਾਂ ਦੀਆਂ ਦੁਕਾਨਾਂ ਅਤੇ ਡੀਲਰਾਂ ਦੀਆਂ ਚੈਕਿੰਗਾਂ ਕਰ ਰਹੀਆਂ ਹਨ।
ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ  ਸ੍ਰੀ ਸੰਦੀਪ ਰਿਣਵਾ ਨੇ ਦੱਸਿਆ ਕਿ  ਡੀ ਏ ਪੀ ਦੀ ਦੇ ਬਦਲ ਦੇ ਤੌਰ ਤੇ ਬਾਜ਼ਾਰ ਵਿਚ ਹੋਰ ਬਹੁਤ ਖਾਦਾਂ ਹਨ ਜੋਂ ਹਾੜ੍ਹੀ ਦੀਆਂ ਫ਼ਸਲਾਂ ਲਈ ਡੀ ਏ ਪੀ ਖਾਦ ਜਿੰਨੀਆਂ  ਹੀ ਕਾਰਗਰ ਹਨ। ਉਨ੍ਹਾਂ ਦੱਸਿਆ ਕਿ  ਡੀ.ਏ.ਪੀ ਵਿਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ  ਅਤੇ  46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ  ਫਾਸਫੇਟ,ਸਿੰਗਲ ਸੁਪਰ ਫਾਸਫੇਟ , ਕਿਸਾਨ ਖਾਦ  ਉਪਲਬਧ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦਸਿਆ ਕਿ ਬਿਜਾਈ ਸਮੇਂ ਡੇਢ ਬੋਰੀ ਕਿਸਾਨ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਤਿੰਨ ਬੈਗ ਸਿੰਗਲ ਸੁਪਰ ਫਸਫੇਟ 16% ਪ੍ਰਤੀ ਏਕੜ ਵਰਤੇ ਜਾ ਸਕਦੇ ਹਨ ਜਿਸ ਦੀ ਕੀਮਤ ਪ੍ਰਤੀ ਬੋਰੀ 450/- ਹੈ ਅਤੇ ਇਸ ਵਿਚੋਂ ਸਲਫ਼ਰ ਤੱਤ ਵੀ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਬਿਜਾਈ ਲਈ ਟ੍ਰਿਪਲ ਸੁਪਰ ਫਸਫੇਟ ਖਾਦ ਜਾਂ ਸਿੰਗਲ ਸੁਪਰ ਫਸਫੇਟ ਖਾਦ ਵਰਤਣੀ ਹੋਵੇ ਤਾਂ ਕਣਕ ਦੀ ਬਿਜਾਈ ਸਮੇਂ 20 ਕਿਲੋ ਯੂਰੀਆ ਪ੍ਰਤੀ ਏਕੜ ਜ਼ਰੁਰ ਪਾਂ ਲੈਣੀ ਚਾਹੀਦੀ ਹੈ। ਇਹ ਖਾਦ ਫਸਲਾਂ ਲਈ ਡੀਏਪੀ ਨਾਲੋਂ ਵਧੀਆ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਸੁਪਰ ਫਸਫੇਟ ਵਿੱਚ 16 ਫੀਸਦੀ ਫਾਸਫੋਰਸ ਅਤੇ 11 ਫੀਸਦੀ ਸਲਫਰ ਪਾਇਆ ਜਾਂਦਾ ਹੈ।  ਇਸ ਵਿੱਚ ਸਲਫ਼ਰ ਤੱਤ ਮੌਜੂਦ ਹੋਣ ਕਾਰਨ ਇਹ ਖਾਦ ਤੇਲ ਬੀਜਾਂ ਅਤੇ ਦਾਲਾਂ ਦੀਆਂ ਫ਼ਸਲਾਂ ਲਈ ਹੋਰ ਖਾਦਾਂ ਦੇ ਮੁਕਾਬਲੇ ਜ਼ਿਆਦਾ ਫਾਇਦੇਮੰਦ ਹੈ।
ਉਨ੍ਹਾਂ ਦੱਸਿਆ ਕਿ ਡੀ ਏ ਪੀ ਪ੍ਰਤੀ ਬੋਰੀ ਵਿੱਚ 23 ਕਿਲੋ ਫਾਸਫੋਰਸ ਅਤੇ 9 ਕਿਲੋ ਨਾਈਟ੍ਰੋਜਨ ਪਾਇਆ ਜਾਂਦਾ ਹੈ ਜਦ ਕਿ ਜੇਕਰ ਫਸਲਾਂ ਨੂੰ ਫਾਸਫੋਰਸ, ਨਾਈਟ੍ਰੋਜਨ ਅਤੇ ਸਲਫਰ ਦੇ ਪੌਸ਼ਟਿਕ ਤੱਤ ਪ੍ਰਦਾਨ ਕਰਨ ਲਈ ਡੀਏਪੀ ਅਤੇ ਸਲਫਰ ਦੇ ਬਦਲ ਵਜੋਂ ਐਸਐਸਪੀ ਅਤੇ ਯੂਰੀਆ ਦੀ ਵਰਤੋਂ ਕੀਤੀ ਜਾਵੇ ਤਾਂ ਡੀਏਪੀ ਅਤੇ ਸਲਫਰ ਨਾਲੋਂ ਘੱਟ ਕੀਮਤ ’ਤੇ ਵੱਧ ਨਾਈਟ੍ਰੋਜਨ, ਫਾਸਫੋਰਸ ਅਤੇ ਸਲਫਰ ਪ੍ਰਾਪਤ ਕੀਤਾ ਜਾ ਸਕਦਾ ਹੈ।  ਉਨ੍ਹਾਂ ਕਿਸਾਨਾਂ ਨੂੰ ਡੀ.ਏ.ਪੀ ਦੀ ਬਜਾਏ ਟੀ ਐਸ ਪੀ,ਐਸ ਐਸ ਪੀ ਅਤੇ ਯੂਰੀਆ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਨਜ਼ਦੀਕੀ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।