Arth Parkash : Latest Hindi News, News in Hindi
ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
Sunday, 10 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
- ਹਲਕੇ ਦੇ ਵਸਨੀਕਾਂ ਨੂੰ ਸਾਫ ਪਾਣੀ ਦੀ ਸਪਲਾਈ, ਸੀਵਰੇਜ ਅਤੇ ਹੋਰ ਸਮੱਸਿਆਵਾਂ ਬਾਰੇ ਕੀਤੇ ਵਿਚਾਰ ਵਟਾਂਦਰੇ
- ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਪਟਾਰਾ - ਰਜਿੰਦਰਪਾਲ ਕੌਰ ਛੀਨਾ
- ਕਿਹਾ! ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਲੁਧਿਆਣਾ, 11 ਨਵੰਬਰ (2024) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਹਲਕੇ ਦੇ ਵਸਨੀਕਾਂ ਨੂੰ ਸਾਫ ਪਾਣੀ ਦੀ ਸਪਲਾਈ, ਸੀਵਰੇਜ ਅਤੇ ਬਿਜਲੀ ਸਬੰਧੀ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋ ਤੋਂ ਇਲਵਾ ਵੱਖ-ਵੱਖ ਬਰਾਂਚਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਆਮ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਦੇ ਵਸਨੀਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜਿੱਥੇ ਕਿਤੇ ਵੀ ਪਾਣੀ, ਸੀਵਰੇਜ ਅਤੇ ਬਿਜਲੀ ਦੀ ਸਮੱਸਿਆ ਹੈ, ਉਸ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਕਾਰਜਸ਼ੈਲੀ ਵਿੱਚ ਹੋਰ ਸੁਧਾਰ ਕਰਨ ਲਈ ਵੀ ਕਿਹਾ।

ਇਸ ਮੌਕੇ 'ਆਪ' ਪਾਰਟੀ ਦੇ ਹਲਕਾ ਇੰਚਾਰਜ, ਵਾਰਡ ਪ੍ਰਧਾਨ ਤੇ ਹੋਰ ਸਾਥੀ ਵੀ ਮੌਜੂਦ ਸਨ।