Arth Parkash : Latest Hindi News, News in Hindi
ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੀਗਲ ਸਰਵਿਸਜ਼ ਡੇਅ ਮਨਾਇਆ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੀਗਲ ਸਰਵਿਸਜ਼ ਡੇਅ ਮਨਾਇਆ
Sunday, 10 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੀਗਲ ਸਰਵਿਸਜ਼ ਡੇਅ ਮਨਾਇਆ
ਮਾਨਸਾ, 11 ਨਵੰਬਰ:
ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ ਅਤੇ ਸ੍ਰੀ ਐਚ.ਐਸ.ਗਰੇਵਾਲ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਸਹਿਤ-ਜਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਦੀ ਰਹਿਨੁਮਾਈ ਅਤੇ ਸ੍ਰੀਮਤੀ ਰਾਜਵਿੰਦਰ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੀ ਅਗਵਾਈ ਹੇਠ, ਜ਼ਿਲ੍ਹਾ ਲੀਗਲ ਸਰਵਿਸਜ ਅਥਾਰਟੀ ਮਾਨਸਾ ਵੱਲੋਂ ਪੈਨਲ ਐਡਵੋਕੇਟ ਸ੍ਰੀ ਬਲਵੰਤ ਭਾਟੀਆ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਨਸਾ (ਲੜਕੀਆ) ਵਿਖੇ ਜਾਗਰੂਕਤਾ ਸੈਮੀਨਾਰ ਲਗਾ ਕੇ ਲੀਗਲ ਸਰਵਿਸਜ਼ ਡੇਅ ਮਨਾਇਆ ਗਿਆ।
ਐਡਵੋਕੇਟ ਸ੍ਰੀ ਬਲਵੰਤ ਭਾਟੀਆ ਵੱਲੋਂ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਲੀਗਲ ਸਰਵਸਿਜ਼ ਡੇਅ ਮਨਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਵਿੱਚ ਚੱਲ ਰਹੀਆਂ ਸੇਵਾਵਾਂ ਜਿਵੇਂ ਵਕੀਲ ਸਾਹਿਬਾਨ ਦੀ ਨਿਯੁਕਤੀ ਸਬੰਧੀ, ਲੋਕ ਅਦਾਲਤ, ਪਰਮਾਨੈਂਟ ਲੋਕ ਅਦਾਲਤ ਅਤੇ ਸੀਨੀਅਰ ਸਿਟੀਜ਼ਨ ਐਕਟ, ਪੌਕਸੋ ਐਕਟ ਅਤੇ ਟੋਲ ਫਰੀ ਹੈਲਪਲਾਈਨ ਨੰਬਰ 15100 ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਪ੍ਰਚਾਰ ਵਿੱਚ ਆਪਣਾ ਅਹਿਮ ਰੋਲ ਨਿਭਾਉਣ। ਇਸ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਮਾਨਸਾ (ਲੜਕੀਆ)  ਦੇ ਪ੍ਰਿੰਸੀਪਲ ਅਤੇ ਸਟਾਫ ਦੇ ਮੈਂਬਰ ਆਦਿ ਹਾਜ਼ਰ ਸਨ।